Romans 1:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਆਦਮੀ ਵੀ ਆਪਣੀਆਂ ਔਰਤਾਂ ਨਾਲੋਂ ਕੁਦਰਤੀ ਸੰਬੰਧ ਤੋੜ ਕੇ ਆਪਸ ਵਿੱਚ ਇੱਕ ਦੂਜੇ ਦੇ ਲਈ ਕਾਮਵਾਸ਼ਨਾ ਵਿੱਚ ਸੜਨ ਲੱਗੇ । ਇਸ ਤਰ੍ਹਾਂ ਆਦਮੀਆਂ ਨੇ ਆਦਮੀਆਂ ਦੇ ਨਾਲ ਹੀ ਦੁਸ਼ਟ ਕੰਮ ਕਰ ਕੇ ਆਪਣੇ ਕੰਮਾਂ ਦੀ ਠੀਕ ਸਜ਼ਾ ਪਾਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਆਦਮੀਆਂ ਨੇ ਵੀ ਔਰਤਾਂ ਨਾਲ ਕੁਦਰਤੀ ਸੰਭੋਗ ਨੂੰ ਤਿਆਗ ਦਿੱਤਾ ਅਤੇ ਇੱਕ-ਦੂਜੇ ਨਾਲ ਕਾਮਨਾਵਾਂ ਵਿੱਚ ਜਲਨ ਲੱਗੇ। ਆਦਮੀਆਂ ਨੇ ਦੂਸਰੇ ਆਦਮੀਆਂ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਇਸ ਕਰਕੇ ਆਦਮੀਆਂ ਇਸ ਸ਼ਰਮਨਾਕ ਕੰਮ ਕਾਰਨ ਬਣਦੀ ਸਜ਼ਾ ਪਾਈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਨਰ ਵੀ ਨਾਰੀਆਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀਂ ਆਪਣੀ ਕਾਮਨਾ ਵਿੱਸ ਸੜ ਗਏ, ਨਰਾਂ ਨੇ ਨਰਾਂ ਨਾਲ ਮੁਕਾਲਕ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਜੋਗ ਫਲ ਭੋਗਿਆ।।
Punjabi ERV
ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋਡ਼ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸ਼ਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح بندے وی زنانِیاں نال اصلی کمّ چھڈ کے لُچ پُنے نال آپو وِچ مست ہوگئے۔ مرد نے مرد نال بے شرمی دے کمّ کِیتے۔ تے اپنی بدراہی دے لائق اپنے وِچ بدلہ پایا۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਪੁਰਸ਼ ਵੀ ਔਰਤ ਨਾਲ ਕੁਦਰਤੀ ਸੰਬੰਧ ਛੱਡ ਕੇ ਇੱਕ ਦੂਜੇ ਪ੍ਰਤੀ ਆਪਣੀਆਂ ਕਾਮ-ਵਾਸਨਾਵਾਂ ਵਿੱਚ ਸੜ ਗਏ ਅਤੇ ਪੁਰਸ਼ਾਂ ਨੇ ਪੁਰਸ਼ਾਂ ਨਾਲ ਨਿਰਲੱਜਤਾ ਦੇ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਗਲਤੀ ਦਾ ਸਹੀ ਫਲ ਭੋਗ ਰਹੇ ਹਨ।