Romans 1:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਲੋਕਾਂ ਨੇ ਪਰਮੇਸ਼ਰ ਬਾਰੇ ਗਿਆਨ ਨੂੰ ਮਾਨਤਾ ਦੇਣਾ ਠੀਕ ਨਾ ਸਮਝਿਆ । ਇਸ ਲਈ ਪਰਮੇਸ਼ਰ ਨੇ ਵੀ ਉਹਨਾਂ ਨੂੰ ਉਹਨਾਂ ਦੀ ਮੰਦ ਬੁੱਧੀ ਦੇ ਸਹਾਰੇ ਛੱਡ ਦਿੱਤਾ ਕਿ ਉਹ ਅਜਿਹੇ ਕੰਮ ਕਰਨ ਜੋ ਉਹਨਾਂ ਨੂੰ ਨਹੀਂ ਕਰਨੇ ਚਾਹੀਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਇਲਾਵਾ, ਜਿਵੇਂ ਕਿ ਉਹਨਾਂ ਨੇ ਪਰਮੇਸ਼ਵਰ ਦੇ ਗਿਆਨ ਨੂੰ ਲੈਣਾ ਲਾਭਦਾਇਕ ਨਹੀਂ ਸਮਝਿਆ, ਉਸੇ ਤਰ੍ਹਾਂ ਪਰਮੇਸ਼ਵਰ ਨੇ ਉਹਨਾਂ ਨੂੰ ਵਿਗੜਿਆ ਮਨ ਦੇ ਹਵਾਲੇ ਕਰ ਦਿੱਤਾ, ਤਾਂ ਜੋ ਉਹ ਅਜਿਹਾ ਕਰਨ ਜੋ ਉਹਨਾਂ ਨੂੰ ਨਹੀਂ ਕਰਨਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਉਨ੍ਹਾਂ ਨੂੰ ਚੰਗਾ ਨਾ ਲੱਗਾ ਓਵੇਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਭਈ ਨੱਖਿਧ ਕੰਮ ਕਰਨ
Punjabi ERV
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹਡ਼ੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں خُدا نُوں اپنی پِچھّاں وِچ رکھناں اوہناں نُوں چَنگا نا لگّا تَد خُدا وی اوہناں نُوں بیواقوفی وِچ چھڈ دِتّا۔ پئی نالائق کمّ کرن۔
Punjabi Standard Bible (Punjabi Standard Bible) 2023
ਜਦੋਂ ਉਨ੍ਹਾਂ ਨੇ ਪਰਮੇਸ਼ਰ ਨੂੰ ਪਛਾਨਣਾ ਨਾ ਚਾਹਿਆ ਤਾਂ ਪਰਮੇਸ਼ਰ ਨੇ ਵੀ ਉਨ੍ਹਾਂ ਨੂੰ ਅਣਉਚਿਤ ਕੰਮ ਕਰਨ ਲਈ ਉਨ੍ਹਾਂ ਦੇ ਭ੍ਰਿਸ਼ਟ ਮਨ ਦੇ ਵੱਸ ਕਰ ਦਿੱਤਾ।