Romans 1:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹਰ ਤਰ੍ਹਾਂ ਦੀ ਦੁਸ਼ਟਤਾ, ਬੁਰਾਈ, ਲੋਭ ਅਤੇ ਵੈਰ ਨਾਲ ਭਰ ਗਏ । ਉਹ ਈਰਖਾ, ਕਤਲ, ਝਗੜੇ, ਧੋਖਾ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਉਹ ਚੁਗਲਖੋਰ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਹਰ ਕਿਸਮ ਦੀ ਬਦੀ, ਬੁਰਾਈ, ਲਾਲਚ ਅਤੇ ਭ੍ਰਿਸ਼ਟ ਸੋਚਾਂ ਨਾਲ ਭਰੇ ਹੋਏ ਹਨ। ਉਹ ਈਰਖਾ, ਕਤਲ, ਝਗੜੇ, ਧੋਖੇ ਅਤੇ ਦੁਸ਼ਮਣੀ ਨਾਲ ਭਰੇ ਹੋਏ ਹਨ। ਉਹ ਫੋਕੀਆਂ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਰ ਪਰਕਾਰ ਦੇ ਕੁਧਰਮ, ਬਦੀ, ਲੋਭ, ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖ਼ਾਰ, ਘਾਤ, ਝਗੜੇ, ਫਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਲਾਵੇ ਲੁਤਰੇ
Punjabi ERV
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲਡ਼ਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈਡ਼ੀਆਂ ਗੱਲਾਂ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ساری بے انصافی۔ بُریائی۔ حرص۔ وَیر نال بھر گئے۔ تے ساڑے۔ خُون۔ جھگڑے۔ دغے تے دُشمنی نال بھرے ہوئے چُغلی کرن والے۔
Punjabi Standard Bible (Punjabi Standard Bible) 2023
ਇਸ ਲਈ ਉਹ ਹਰ ਤਰ੍ਹਾਂ ਦੇ ਕੁਧਰਮ, ਦੁਸ਼ਟਤਾ, ਲੋਭ ਅਤੇ ਬੁਰਾਈ ਨਾਲ ਭਰ ਗਏ। ਉਹ ਈਰਖਾ, ਹੱਤਿਆ, ਝਗੜੇ, ਛਲ, ਬਦਨੀਤੀ ਨਾਲ ਭਰੇ ਹੋਏ, ਚੁਗਲਖੋਰ,