Romans 1:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਦੇ ਫ਼ੈਸਲੇ ਨੂੰ ਜਾਣਦੇ ਹੋਏ ਕਿ ਇਹੋ ਜਿਹੇ ਕੰਮ ਕਰਨ ਵਾਲਿਆਂ ਦੀ ਸਜ਼ਾ ਮੌਤ ਹੈ, ਉਹ ਨਾ ਕੇਵਲ ਆਪ ਇਹੋ ਜਿਹੇ ਕੰਮ ਕਰਦੇ ਹਨ, ਸਗੋਂ ਇਸ ਤਰ੍ਹਾਂ ਦੇ ਕੰਮ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ ਉਹ ਪਰਮੇਸ਼ਵਰ ਦੇ ਧਰਮੀ ਆਦੇਸ਼ ਨੂੰ ਜਾਣਦੇ ਹਨ ਕਿ ਜੋ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਉਹ ਮੌਤ ਦੇ ਯੋਗ ਹਨ, ਉਹ ਅਜਿਹੇ ਕੰਮ ਨਾ ਸਿਰਫ ਖ਼ੁਦ ਕਰਦੇ ਹਨ, ਸਗੋਂ ਉਨ੍ਹਾਂ ਦੇ ਪਿੱਛੇ ਚੱਲਣ ਵਾਲਿਆਂ ਨੂੰ ਵੀ ਪੂਰਾ ਸਹਿਯੋਗ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣ ਕੇ ਭਈ ਏਹੇ ਜੇਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਨਿਰੇ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਪਰਸੰਨ ਹੁੰਦੇ ਹਨ।।
Punjabi ERV
ਉਹ ਲੋਕ ਅਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹਡ਼ੇ ਲੋਕ ਅਜਿਹਾ ਜੀਵਨ ਵਿਅਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹਡ਼ੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بھانویں خُدا دا حُکم جان دے نیں۔ پئی اجیہے کمّ کرن والے مَوت دے لائق نیں فیر وی نِرے اوہ آپ ای ایہہ کمّ نئیں کر دے پر کرن والیاں نال راضی وی ہوندے نیں۔
Punjabi Standard Bible (Punjabi Standard Bible) 2023
ਉਹ ਪਰਮੇਸ਼ਰ ਦੇ ਇਸ ਨਿਯਮ ਨੂੰ ਜਾਣਦੇ ਹੋਏ ਕਿ ਅਜਿਹੇ ਕੰਮ ਕਰਨ ਵਾਲੇ ਮੌਤ ਦੀ ਸਜ਼ਾ ਦੇ ਯੋਗ ਹਨ, ਨਾ ਕੇਵਲ ਆਪ ਇਹ ਕਰਦੇ ਹਨ, ਸਗੋਂ ਇਨ੍ਹਾਂ ਦੇ ਕਰਨ ਵਾਲਿਆਂ ਨਾਲ ਸਹਿਮਤ ਵੀ ਹੁੰਦੇ ਹਨ।