Romans 10:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਹੁਣ ਯਹੂਦੀਆਂ ਅਤੇ ਪਰਾਈਆਂ ਕੌਮਾਂ ਵਿੱਚ ਕੋਈ ਫ਼ਰਕ ਨਹੀਂ ਹੈ । ਪਰਮੇਸ਼ਰ ਸਾਰਿਆਂ ਦੇ ਪ੍ਰਭੂ ਹਨ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਹਨਾਂ ਅੱਗੇ ਪ੍ਰਾਰਥਨਾ ਕਰਦੇ ਹਨ ਅਸੀਸਾਂ ਨਾਲ ਮਾਲਾਮਾਲ ਕਰਦੇ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ
Punjabi ERV
ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹਡ਼ੇ ਉਸ ਵਿੱਚ ਨਿਹਚਾ ਰਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یہُودی تے یُونانی وِچ کُجھ فرق نئیں اے۔ ایس لئی پئی سبھناں دا اوہی خُدا اے۔ جیہڑا اپنے سوالِیاں دے لئی دَھنّی اے
Punjabi Standard Bible (Punjabi Standard Bible) 2023
ਕਿਉਂਕਿ ਯਹੂਦੀ ਅਤੇ ਯੂਨਾਨੀ ਵਿੱਚ ਕੋਈ ਭਿੰਨ-ਭੇਦ ਨਹੀਂ ਹੈ, ਕਿਉਂ ਜੋ ਉਹੋ ਪ੍ਰਭੂ ਸਭਨਾਂ ਦਾ ਪ੍ਰਭੂ ਹੈ ਅਤੇ ਜਿਹੜੇ ਉਸ ਨੂੰ ਪੁਕਾਰਦੇ ਹਨ ਉਨ੍ਹਾਂ ਸਭਨਾਂ ਦੇ ਪ੍ਰਤੀ ਉਦਾਰ ਹੈ।