Romans 10:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਪੁੱਛਦਾ ਹਾਂ, ਕੀ ਇਹ ਸੱਚ ਹੈ ਕਿ ਉਹਨਾਂ ਨੇ ਸੰਦੇਸ਼ ਨਹੀਂ ਸੁਣਿਆ? ਜ਼ਰੂਰ ਸੁਣਿਆ ਹੈ! ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਇਸ ਬਾਰੇ ਕਹਿੰਦਾ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਉੱਤੇ ਫੈਲ ਗਈ, ਉਹਨਾਂ ਦਾ ਸੰਦੇਸ਼ ਸੰਸਾਰ ਦੀ ਆਖ਼ਰੀ ਹੱਦ ਤੱਕ ਪਹੁੰਚ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਪੁੱਛਦਾ ਹਾਂ: ਕੀ ਇਸਰਾਏਲੀਆਂ ਨੇ ਖੁਸ਼ਖ਼ਬਰੀ ਨਹੀਂ ਸੁਣੀ? ਪਰ ਉਹਨਾਂ ਨੇ ਸੁਣਿਆ ਹੈ: “ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਆ ਗਈ, ਉਹਨਾਂ ਦੇ ਸ਼ਬਦ ਦੁਨੀਆਂ ਦੇ ਅੰਤ ਤੀਕ ਪਹੁੰਚੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਖਦਾ ਹੈਂ, ਭਲਾ, ਉਨ੍ਹਾਂ ਨੇ ਨਾ ਸੁਣਿਆॽ ਬੇਸ਼ਕ! ਓਹਨਾਂ ਦਾ ਬੋਲ ਸਾਰੀ ਧਰਤੀ ਵਿੱਚ ਗਿਆ, ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਓਹਨਾਂ ਦੇ ਸ਼ਬਦ।।
Punjabi ERV
ਪਰ ਮੈਂ ਪੁਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।” ਜ਼ਬੂਰ 19:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں آکھنا آں کِیہ اوہناں نئیں سُنیا؟ بے شک اوہناں دی اواز ساری دھرتی اُتّے نِکل ٹُری تے اوہناں دا کلام دُنیا دِیاں حداں تِیکر۔
Punjabi Standard Bible (Punjabi Standard Bible) 2023
ਪਰ ਮੈਂ ਕਹਿੰਦਾ ਹਾਂ, ਕੀ ਉਨ੍ਹਾਂ ਨਹੀਂ ਸੁਣਿਆ? ਬਿਲਕੁਲ ਸੁਣਿਆ: ਪ੍ਰਚਾਰਕਾਂ ਦੀ ਅਵਾਜ਼ ਸਾਰੇ ਸੰਸਾਰ ਵਿੱਚ ਅਤੇ ਉਨ੍ਹਾਂ ਦੇ ਸ਼ਬਦ ਧਰਤੀ ਦੇ ਕੋਨੇ-ਕੋਨੇ ਤੱਕ ਪਹੁੰਚੇ।