Romans 10:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਸ ਦੀ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਰ ਦੇ ਲਈ ਜੋਸ਼ੀਲੇ ਤਾਂ ਹਨ ਪਰ ਉਹਨਾਂ ਦਾ ਜੋਸ਼ ਬਿਨਾਂ ਸਮਝ ਦੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਉਹਨਾਂ ਬਾਰੇ ਗਵਾਹੀ ਦੇ ਸਕਦਾ ਹਾਂ ਕਿ ਉਹ ਪਰਮੇਸ਼ਵਰ ਦੇ ਲਈ ਜੋਸ਼ੀਲੇ ਹਨ, ਪਰ ਉਹਨਾਂ ਦਾ ਜੋਸ਼ ਗਿਆਨ ਦੇ ਅਨੁਸਾਰ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਦੀ ਸਾਖੀ ਵੀ ਭਰਦਾ ਹਾਂ ਭਈ ਓਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ ਪਰ ਸਮਝ ਨਾਲ ਨਹੀਂ
Punjabi ERV
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں اوہناں دا گواہ آں پئی اوہناں نُوں خُدا دی بابت غیرت تے ہے۔ پر عِلم دے سببّوں نئیں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਉਨ੍ਹਾਂ ਦੀ ਗਵਾਹੀ ਦਿੰਦਾ ਹਾਂ ਕਿ ਉਨ੍ਹਾਂ ਅੰਦਰ ਪਰਮੇਸ਼ਰ ਦੇ ਲਈ ਜੋਸ਼ ਤਾਂ ਹੈ, ਪਰ ਸਮਝ ਨਾਲ ਨਹੀਂ।