Romans 10:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪੋਥੀ ਧਾਰਮਿਕਤਾ ਬਾਰੇ ਵਿਸ਼ਵਾਸ ਰਾਹੀਂ ਆਖਦੀ ਹੈ: “ਆਪਣੇ ਚਿੱਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” (ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਜੋ ਵਿਸ਼ਵਾਸ ਦੇ ਦੁਆਰਾ ਪਰਮੇਸ਼ਰ ਦੇ ਸਾਹਮਣੇ ਨੇਕ ਠਹਿਰਾਇਆ ਗਿਆ ਹੈ, ਉਸ ਦੇ ਬਾਰੇ ਇਸ ਤਰ੍ਹਾਂ ਕਿਹਾ ਗਿਆ ਹੈ, “ਆਪਣੇ ਦਿਲ ਵਿੱਚ ਇਸ ਤਰ੍ਹਾਂ ਨਾ ਕਹਿ ਕਿ ਸਵਰਗ ਵਿੱਚ ਉੱਪਰ ਕੌਣ ਜਾਵੇਗਾ,” (ਜਿਸ ਦਾ ਅਰਥ ਹੈ, ਮਸੀਹ ਨੂੰ ਹੇਠਾਂ ਲਿਆਉਣਾ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਹੈ ਕਹਿੰਦੀ ਹੈ: “ਆਪਣੇ ਮਨ ਵਿੱਚ ਇਹ ਨਾ ਕਹੋ, ‘ਸਵਰਗ ਵਿੱਚ ਕੌਣ ਚੜ੍ਹੇਗਾ?’ ” ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਧਰਮ ਜੋ ਨਿਹਚਾ ਤੋਂ ਹੈ ਇਉਂ ਕਹਿੰਦਾ ਹੈ ਭਈ ਆਪਣੇ ਚਿੱਤ ਵਿੱਚ ਇਹ ਨਾ ਆਖ ਜੋ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈॽ
Punjabi ERV
ਪਰ ਪੋਥੀ ਧਾਰਮਿਕਤਾ ਬਾਰੇ ਆਸਥਾ ਰਾਹੀਂ ਆਖਦੀ ਹੈ: “ਆਪਣੇ ਚਿਤ੍ਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?”‘ ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ راستبازی جیہڑی اِیمان توں اے ایویں آکھدی اے۔ پئی تُوں اپنے دِل وِچ نا آکھ پئی اسمان اُتّے کون چڑھے گا؟ (ایس لئی پئی مسِیح نُوں ہیٹھاں اُتارے۔)
Punjabi Standard Bible (Punjabi Standard Bible) 2023
ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ, ਕਹਿੰਦੀ ਹੈ, “ਆਪਣੇ ਮਨ ਵਿੱਚ ਇਹ ਨਾ ਕਹਿ ਕਿ ਕੌਣ ਸਵਰਗ 'ਤੇ ਚੜ੍ਹੇਗਾ?” ਅਰਥਾਤ ਮਸੀਹ ਨੂੰ ਹੇਠਾਂ ਲਿਆਉਣ ਲਈ;