Romans 11:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੇਰਾ ਪ੍ਰਸ਼ਨ ਇਹ ਹੈ, ਕੀ ਪਰਮੇਸ਼ਰ ਨੇ ਆਪਣੇ ਚੁਣੇ ਹੋਏ ਲੋਕਾਂ ਨੂੰ ਤਿਆਗ ਦਿੱਤਾ ਹੈ? ਨਹੀਂ! ਕਿਉਂਕਿ ਮੈਂ ਆਪ ਵੀ ਇੱਕ ਇਸਰਾਏਲੀ ਹਾਂ । ਮੈਂ ਅਬਰਾਹਾਮ ਦੀ ਸੰਤਾਨ ਹਾਂ ਅਤੇ ਬਿਨਯਾਮੀਨ ਦੀ ਕੁਲ ਵਿੱਚੋਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪੁੱਛਦਾ ਹਾਂ, ਤਾਂ ਕੀ ਪਰਮੇਸ਼ਵਰ ਨੇ ਆਪਣੇ ਲੋਕਾਂ, ਇਸਰਾਏਲੀ ਕੌਮ ਨੂੰ ਰੱਦ ਕਰ ਦਿੱਤਾ ਹੈ? ਬਿਲਕੁੱਲ ਨਹੀਂ! ਮੈਂ ਖ਼ੁਦ ਇੱਕ ਇਸਰਾਏਲੀ, ਅਬਰਾਹਾਮ ਦੀ ਅੰਸ ਅਤੇ ਬਿਨਯਾਮੀਨ ਦੀ ਗੋਤ ਵਿਚੋਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਆਖਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾॽ ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ, ਅਬਰਾਹਾਮ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ
Punjabi ERV
ਇਸ ਲਈ ਤਾਂ ਮੈਂ ਪੁਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਜਾਮੀਨ ਦੇ ਵੰਸ਼ ਤੋਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں آکھنا آں کِیہ خُدا نے اپنی قوم نُوں رَدّ کر دِتّا؟ خُدا نا کرے۔ کیوں جو مَیں وی تے ابرہام دی نسلوں بِنیمِین دے فِرقے دا اِسرائیلی آں۔
Punjabi Standard Bible (Punjabi Standard Bible) 2023
ਸੋ ਮੈਂ ਪੁੱਛਦਾ ਹਾਂ, ਕੀ ਪਰਮੇਸ਼ਰ ਨੇ ਆਪਣੀ ਪਰਜਾ ਨੂੰ ਤਿਆਗ ਦਿੱਤਾ? ਬਿਲਕੁਲ ਨਹੀਂ! ਕਿਉਂਕਿ ਮੈਂ ਆਪ ਵੀ ਇਸਰਾਏਲੀ ਹਾਂ; ਅਬਰਾਹਾਮ ਦੀ ਅੰਸ ਅਤੇ ਬਿਨਯਾਮੀਨ ਦੇ ਗੋਤ ਦਾ।