Romans 11:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪੱਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੇਕਰ ਉਹਨਾਂ ਦੇ ਤਿਆਗੇ ਜਾਣ ਰਾਹੀਂ ਬਾਕੀ ਸੰਸਾਰ ਦਾ ਪਰਮੇਸ਼ਰ ਨਾਲ ਮੇਲ ਹੋਇਆ ਤਾਂ ਫਿਰ ਉਹਨਾਂ ਦੇ ਮਿਲਾਪ ਦੁਆਰਾ ਕੀ ਕੁਝ ਹੋਵੇਗਾ? ਇਹ ਮੁਰਦਿਆਂ ਲਈ ਜੀਵਨ ਹੋਵੇਗਾ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹਨਾਂ ਦੇ ਨਾ ਮਨਜ਼ੂਰ ਹੋਣ ਨਾਲ ਦੁਨੀਆਂ ਵਿੱਚ ਮੇਲ-ਮਿਲਾਪ ਹੋਇਆ, ਤਾਂ ਉਹਨਾਂ ਦੀ ਪ੍ਰਵਾਨਗੀ ਮੁਰਦਿਆਂ ਤੋਂ ਜੀਵਨ ਤੋਂ ਇਲਾਵਾ ਕੀ ਹੋਵੇਗੀ?
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਓਹਨਾਂ ਦਾ ਰੱਦਣਾ ਸੰਸਾਰ ਦਾ ਮਿਲਾਪ ਹੋਇਆ ਤਾਂ ਓਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨਾ ਹੋਰ ਕੀ ਹੋਵੇਗਾ
Punjabi ERV
ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋਡ਼ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے اوہناں دے ردّے جان توں دُنیا دا میل ہویا تے اوہناں دے قبول ہون توں مُردیاں دا جی اُٹھنا ای نا ہوئے گا؟
Punjabi Standard Bible (Punjabi Standard Bible) 2023
ਕਿਉਂਕਿ ਜੇ ਉਨ੍ਹਾਂ ਦਾ ਤਿਆਗਿਆ ਜਾਣਾ ਸੰਸਾਰ ਦੇ ਮੇਲ ਦਾ ਕਾਰਨ ਹੋਇਆ ਤਾਂ ਉਨ੍ਹਾਂ ਦਾ ਸਵੀਕਾਰ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਇਲਾਵਾ ਹੋਰ ਕੀ ਹੋਵੇਗਾ?