Romans 11:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਆਪਣੇ ਚੁਣੇ ਹੋਏ ਲੋਕਾਂ ਨੂੰ ਜਿਹਨਾਂ ਨੂੰ ਉਹਨਾਂ ਨੇ ਸ਼ੁਰੂ ਤੋਂ ਹੀ ਚੁਣਿਆ ਹੈ, ਤਿਆਗਿਆ ਨਹੀਂ ਹੈ । ਤੁਸੀਂ ਜਾਣਦੇ ਹੀ ਹੋ ਕਿ ਪਵਿੱਤਰ-ਗ੍ਰੰਥ ਵਿੱਚ ਏਲੀਯਾਹ ਨਬੀ ਇਸਰਾਏਲ ਕੌਮ ਦੇ ਵਿਰੁੱਧ ਪਰਮੇਸ਼ਰ ਅੱਗੇ ਬੇਨਤੀ ਕਰਦਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਹੀਂ, ਪਰਮੇਸ਼ਵਰ ਨੇ ਇਸਰਾਏਲੀ ਲੋਕਾਂ ਨੂੰ ਤਿਆਗਿਆ ਨਹੀਂ, ਜਿਸ ਨੂੰ ਉਸਨੇ ਸ਼ੁਰੂ ਤੋਂ ਹੀ ਚੁਣਿਆ ਹੈ। ਕੀ ਤੁਹਾਨੂੰ ਪਤਾ ਹੈ ਕਿ ਇਸ ਬਾਰੇ ਪਵਿੱਤਰ ਸ਼ਾਸਤਰ ਕੀ ਕਹਿੰਦਾ ਹੈ? ਏਲੀਯਾਹ ਨਬੀ ਨੇ ਇਸਰਾਏਲ ਦੇ ਲੋਕਾਂ ਬਾਰੇ ਪਰਮੇਸ਼ਵਰ ਨੂੰ ਸ਼ਿਕਾਇਤ ਕੀਤੀ ਅਤੇ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਜਿਹ ਨੂੰ ਇਸ ਨੇ ਅੱਗਿਓਂ ਹੀ ਜਾਣਿਆ ਨਹੀਂ ਛੱਡੀ। ਭਲਾ, ਤੁਸੀਂ ਨਹੀਂ ਜਾਣਦੇ ਹੋ ਜੋ ਧਰਮ ਪੁਸਤਕ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ ਭਈ ਓਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਉੱਤੇ ਕਿਸ ਤਰਾਂ ਫ਼ਰਿਯਾਦ ਕਰਦਾ ਹੈ
Punjabi ERV
ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا اپنی قوم نُوں جِہنُوں اوس پہلے توں جانیا رَدّ نئیں کِیتا۔ تُسی نئیں جان دے پئی ایلیّاہ دے بیان وِچ پاک کتاب کِیہ آکھدی اے؟ پئی اوہ خُدا دے اگّے اِسرائیل دے لئی کِس طرح فریاد کر دا اے۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਆਪਣੀ ਪਰਜਾ ਨੂੰ ਜਿਸ ਨੂੰ ਉਹ ਪਹਿਲਾਂ ਤੋਂ ਜਾਣਦਾ ਸੀ, ਨਹੀਂ ਤਿਆਗਿਆ। ਜਾਂ ਤੁਸੀਂ ਨਹੀਂ ਜਾਣਦੇ ਕਿ ਲਿਖਤ ਏਲੀਯਾਹ ਦੇ ਵਿਖੇ ਕੀ ਕਹਿੰਦੀ ਹੈ, ਕਿ ਉਹ ਕਿਵੇਂ ਪਰਮੇਸ਼ਰ ਅੱਗੇ ਇਸਰਾਏਲ ਦੇ ਵਿਰੁੱਧ ਇਹ ਬੇਨਤੀ ਕਰਦਾ ਹੈ?