Romans 11:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਉਨ੍ਹਾਂ ਲਈ, ਜੇਕਰ ਉਹ ਮੁੜ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰੱਖਤ ਦੀ ਪਿਉਂਦ ਲਾਉਣ ਯੋਗ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਯਹੂਦੀ ਆਪਣੇ ਅਵਿਸ਼ਵਾਸ ਨੂੰ ਤਿਆਗ ਦੇਣ ਤਾਂ ਉਹਨਾਂ ਨੂੰ ਫਿਰ ਪਿਓਂਦ ਲਾਈ ਜਾ ਸਕਦੀ ਹੈ ਕਿਉਂਕਿ ਪਰਮੇਸ਼ਰ ਫਿਰ ਪਿਓਂਦ ਲਾਉਣ ਦੇ ਯੋਗ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇ ਇਸਰਾਏਲੀ ਅਵਿਸ਼ਵਾਸ ਨੂੰ ਛੱਡ ਦੇਣ ਤਾਂ ਪਰਮੇਸ਼ਵਰ ਫਿਰ ਉਹਨਾਂ ਨੂੰ ਉਹੀ ਸਾਥਨ ਦੇਵੇਗਾ। ਕਿਉਂਕਿ ਪਰਮੇਸ਼ਵਰ ਉਹਨਾਂ ਨੂੰ ਦੁਬਾਰਾ ਉਹੀ ਸਾਥਨ ਦੇਣ ਦੇ ਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਵੀ ਜੋ ਬੇਪਰਤੀਤੀ ਵਿੱਚ ਟਿੱਕੇ ਨਾ ਰਹਿਣ ਤਾਂ ਪੇਉਂਦ ਚਾੜ੍ਹੇ ਜਾਣਗੇ ਕਿਉਂ ਜੋ ਪਰਮੇਸ਼ੁਰ ਨੂੰ ਸਮਰੱਥਾ ਹੈ ਜੋ ਉਨ੍ਹਾਂ ਨੂੰ ਫੇਰ ਪੇਉਂਦ ਚਾੜ੍ਹੇ
Punjabi ERV
ਇਉਂ ਉਨ੍ਹਾਂ ਲਈ, ਜੇਕਰ ਉਹ ਮੁਡ਼ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰਖਤ ਦੀ ਪਿਉਂਦ ਲਾਉਣ ਯੋਗ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ وی جے بے اِیمانی وِچ ٹِکے نا رہن۔ تے پَیوند کِیتے جان گے۔ کیوں جو خُدا قُدرت والا اے۔ پئی اوہناں نُوں وی مُڑ پَیوند کرے۔
Punjabi Standard Bible (Punjabi Standard Bible) 2023
ਅਤੇ ਉਹ ਵੀ ਜੇ ਆਪਣੇ ਅਵਿਸ਼ਵਾਸ ਵਿੱਚ ਬਣੇ ਨਾ ਰਹਿਣ ਤਾਂ ਪਿਓਂਦ ਚਾੜ੍ਹੇ ਜਾਣਗੇ; ਕਿਉਂ ਜੋ ਪਰਮੇਸ਼ਰ ਉਨ੍ਹਾਂ ਨੂੰ ਫੇਰ ਤੋਂ ਪਿਓਂਦ ਚਾੜ੍ਹਨ ਦੇ ਸਮਰੱਥ ਹੈ।