Romans 11:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਭਰਾਵੋ ਅਤੇ ਭੈਣੋ, ਇਹ ਇੱਕ ਗਹਿਰਾ ਭੇਤ ਹੈ ਜੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ । ਇਹ ਤੁਹਾਨੂੰ ਆਪਣੇ ਆਪ ਨੂੰ ਬਹੁਤ ਬੁੱਧੀਮਾਨ ਸਮਝਣ ਦੇ ਹੰਕਾਰ ਤੋਂ ਬਚਾਵੇਗਾ । ਇਹ ਭੇਤ ਇਹ ਹੈ ਕਿ ਇਸਰਾਏਲ ਦੇ ਦਿਲਾਂ ਦੀ ਕਠੋਰਤਾ ਹਮੇਸ਼ਾ ਤੱਕ ਨਹੀਂ ਰਹੇਗੀ । ਇਹ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੇ ਮਸੀਹ ਦੇ ਕੋਲ ਆਉਣ ਤੱਕ ਰਹੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੈਣੋ ਅਤੇ ਭਰਾਵੋ, ਮੈਂ ਤੁਹਾਨੂੰ ਨਹੀਂ ਚਾਹੁੰਦਾ ਕਿ ਤੁਸੀਂ ਇਸ ਭੇਤ ਤੋਂ ਅਣਜਾਣ ਹੋਵੋ। ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਤੇ ਹੰਕਾਰ ਕਰੋ: ਇਸਰਾਏਲ ਨੇ ਕੁਝ ਹੱਦ ਤੱਕ ਕਠੋਰਤਾ ਦਾ ਅਨੁਭਵ ਕੀਤਾ ਹੈ ਜਦੋਂ ਤੱਕ ਗ਼ੈਰ-ਯਹੂਦੀ ਲੋਕ ਪੂਰੀ ਸੰਖਿਆ ਮਸੀਹ ਵਿੱਚ ਨਾ ਆ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ
Punjabi ERV
ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ کِتے اجیہا نا ہوئے پئی تُسی اپنے آپ نُوں سِیانے سمجھو۔ مَیں نئیں چاہندا۔ پئی تُسی ایس بھید توں ناواقِف رہو۔ پئی اِسرائیل دے اِک حِصّے اُتّے۔ جد تِیکر غیر قوماں دی بھرتی پُوری نا ہوئے۔ سخت دِلی آگئی اے۔
Punjabi Standard Bible (Punjabi Standard Bible) 2023
ਹੇ ਭਾਈਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੀ ਨਜ਼ਰ ਵਿੱਚ ਬੁੱਧਵਾਨ ਬਣ ਬੈਠੋ, ਕਿਉਂਕਿ ਮੈਂ ਨਹੀਂ ਚਾਹੁੰਦਾ ਹਾਂ ਕਿ ਤੁਸੀਂ ਇਸ ਭੇਤ ਤੋਂ ਅਣਜਾਣ ਰਹੋ ਕਿ ਇਸਰਾਏਲੀ ਕੌਮ ਦਾ ਇੱਕ ਹਿੱਸਾ ਉਦੋਂ ਤੱਕ ਕਠੋਰ ਰਹੇਗਾ ਜਦੋਂ ਤੱਕ ਪਰਾਈਆਂ ਕੌਮਾਂ ਪੂਰੀ ਤਰ੍ਹਾਂ ਪ੍ਰਵੇਸ਼ ਨਾ ਕਰ ਲੈਣ।