Romans 11:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ। ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, “ਪਰਮੇਸ਼ਰ ਨੇ ਉਹਨਾਂ ਦੇ ਦਿਲਾਂ ਅਤੇ ਦਿਮਾਗਾਂ ਨੂੰ ਸੁੰਨ ਕਰ ਦਿੱਤਾ । ਉਹਨਾਂ ਨੂੰ ਅੱਜ ਦੇ ਦਿਨ ਤੱਕ ਇਹੋ ਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਦੇਖਣ ਅਤੇ ਇਹੋ ਜਿਹੇ ਕੰਨ ਦਿੱਤੇ ਜੋ ਨਾ ਸੁਣਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਪਰਮੇਸ਼ਵਰ ਨੇ ਉਹਨਾਂ ਨੂੰ ਮੂਰਖਤਾ ਦੀ ਆਤਮਾ ਦਿੱਤੀ, ਅੱਜ ਵੀ ਉਹਨਾਂ ਦੀਆਂ ਅੱਖਾਂ ਵੇਖ ਨਹੀਂ ਸਕਦੀਆਂ ਅਤੇ ਉਹਨਾਂ ਦੇ ਕੰਨ ਜੋ ਸੁਣ ਨਹੀਂ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲਿਖਿਆ ਹੋਇਆ ਹੈ, - ਪਰਮੇਸ਼ੁਰ ਨੇ ਅੱਜ ਤੀਕੁਰ ਓਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅੱਖਾਂ ਜੋ ਨਾ ਵੇਖਣ ਅਤੇ ਕੰਨ ਜੋ ਨਾ ਸੁਣਨ ।।
Punjabi ERV
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” ਯਸਾਯਾਹ 29:10 “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸਕਣ। ਉਸਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।” ਬਿਵਸਥਾ 29:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں لِکھیا ہویا اے پئی خُدا اوہناں نُوں اجے تِیکر سُست طبیعت دِتّی۔ ایہو جِہیاں اَکھّیاں جو نا ویکھن تے۔ اجیہے کنّ جیہڑے نا سُنن۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: ਪਰਮੇਸ਼ਰ ਨੇ ਉਨ੍ਹਾਂ ਨੂੰ ਸੁਸਤੀ ਦੀ ਆਤਮਾ ਦਿੱਤੀ ਅਤੇ ਅਜਿਹੀਆਂ ਅੱਖਾਂ ਦਿੱਤੀਆਂ ਜੋ ਵੇਖ ਨਾ ਸਕਣ ਅਤੇ ਅਜਿਹੇ ਕੰਨ ਜੋ ਸੁਣ ਨਾ ਸਕਣ।