Romans 12:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਰ ਦੀ ਮਹਾਨ ਦਇਆ ਨੂੰ ਯਾਦ ਕਰਵਾਉਂਦੇ ਹੋਏ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਆਪਣੇ ਸਰੀਰਾਂ ਨੂੰ ਪਰਮੇਸ਼ਰ ਦੇ ਸਾਹਮਣੇ ਜਿਊਂਦਾ, ਪਵਿੱਤਰ ਅਤੇ ਮਨਭਾਉਂਦੇ ਰੂਪ ਵਿੱਚ ਬਲੀਦਾਨ ਚੜ੍ਹਾਓ ਕਿਉਂਕਿ ਇਹ ਹੀ ਤੁਹਾਡੀ ਸੱਚੀ ਭਗਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ
Punjabi ERV
ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ۔ مَیں خُدا دِیاں مہربانِیاں دے سببّوں تُہاڈی مِنّت کرنا آں۔ پئی تُسی اپنے بدناں نُوں جیوندی پاک قُربانی چڑھاؤ۔ جیہڑی خُدا نُوں چنگی لگّے۔ پئی ایہو تُہاڈی رُوحانی بندگی اے۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਮੈਂ ਪਰਮੇਸ਼ਰ ਦੀ ਦਇਆ ਦੀ ਖਾਤਰ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਸਰੀਰਾਂ ਨੂੰ ਜੀਉਂਦਾ, ਪਵਿੱਤਰ ਅਤੇ ਪਰਮੇਸ਼ਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਓ; ਇਹੋ ਤੁਹਾਡੀ ਆਤਮਕ ਸੇਵਾ ਹੈ।