Romans 12:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਨਾਲ ਮਿਲ ਕੇ ਰਹੋ । ਹੰਕਾਰ ਨਾ ਕਰੋ । ਸਗੋਂ ਘੱਟ ਸਮਝੇ ਜਾਣ ਵਾਲਿਆਂ ਨਾਲ ਮਿਲ ਜੁਲ ਕੇ ਰਹੋ । ਆਪਣੇ ਆਪ ਨੂੰ ਬੁੱਧੀਮਾਨ ਨਾ ਸਮਝੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦੂਸਰੇ ਦੇ ਨਾਲ ਮੇਲ ਰੱਖੋ। ਹੰਕਾਰ ਨਾ ਕਰੋ, ਪਰ ਨੀਵੇਂ ਸਥਾਨ ਵਾਲੇ ਲੋਕਾਂ ਨਾਲ ਸੰਗਤ ਕਰਨ ਲਈ ਤਿਆਰ ਰਹੋ। ਘਮੰਡ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ
Punjabi ERV
ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آپو وِچ اِکّو جِہیا خیال رکھو۔ اُچّے اُچّے خیال نا بنھنو۔ سگوں نِیویاں ولّ دھیان کرو۔ اپنے ولّوں سِیانے نا بن بَیٹھو۔
Punjabi Standard Bible (Punjabi Standard Bible) 2023
ਆਪਸ ਵਿੱਚ ਇੱਕ ਮਨ ਹੋਵੋ; ਘਮੰਡੀ ਨਾ ਬਣੋ ਸਗੋਂ ਹਲੀਮਾਂ ਨਾਲ ਸੰਗਤੀ ਰੱਖੋ, ਆਪਣੀ ਨਜ਼ਰ ਵਿੱਚ ਬੁੱਧਵਾਨ ਨਾ ਬਣੋ,