Romans 12:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਨਾਲ ਬੁਰਾਈ ਦੇ ਬਦਲੇ ਬੁਰਾਈ ਨਾ ਕਰੋ । ਸਗੋਂ ਜਿਹਨਾਂ ਗੱਲਾਂ ਨੂੰ ਸਭ ਲੋਕ ਚੰਗਾ ਸਮਝਦੇ ਹਨ, ਉਹਨਾਂ ਨੂੰ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਨੂੰ ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਹਰ ਇੱਕ ਦੀ ਨਜ਼ਰ ਵਿੱਚ ਸਹੀ ਕਰਨ ਲਈ ਸਾਵਧਾਨ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ
Punjabi ERV
ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بدی دے بدلے کِسے نال بدی نا کرو۔ جیہڑیاں گلّاں سبھناں نُوں چَنگیاں لگدِیاں نیں اوہناں نُوں سوچو۔
Punjabi Standard Bible (Punjabi Standard Bible) 2023
ਬੁਰਾਈ ਦੇ ਬਦਲੇ ਕਿਸੇ ਨਾਲ ਬੁਰਾਈ ਨਾ ਕਰੋ; ਸਭਨਾਂ ਮਨੁੱਖਾਂ ਦਾ ਭਲਾ ਸੋਚੋ।