Romans 12:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਮਿੱਤਰੋ, ਬਦਲਾ ਨਾ ਲਵੋ ਸਗੋਂ ਪਰਮੇਸ਼ਰ ਨੂੰ ਇਹ ਕੰਮ ਕਰਨ ਦੇਵੋ ਕਿਉਂਕਿ ਪਵਿੱਤਰ-ਗ੍ਰੰਥ ਕਹਿੰਦਾ ਹੈ, “ਬਦਲਾ ਲੈਣਾ ਮੇਰਾ ਕੰਮ ਹੈ । ਮੈਂ ਬਦਲਾ ਲਵਾਂਗਾ, ਇਹ ਪ੍ਰਭੂ ਦਾ ਵਚਨ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਪ੍ਰਭੂ ਕਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ
Punjabi ERV
ਮੇਰੇ ਮਿੱਤਰੋ। ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸਦੇ ਬਦਲੇ ਵਿੱਚ ਉਸਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹਾਯ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! آپے اپنا بدلہ نا لوؤ۔ سگوں غُصّے نُوں جان دیو۔ کیوں جو لِکھیا ہویا اے پئی خُداوند آکھدا اے۔ بدلہ لینا میرا کمّ اے۔ مَیں ای بدلہ لَواں گا۔
Punjabi Standard Bible (Punjabi Standard Bible) 2023
ਹੇ ਪਿਆਰਿਓ, ਆਪ ਬਦਲਾ ਨਾ ਲਵੋ ਸਗੋਂ ਇਸ ਨੂੰ ਪਰਮੇਸ਼ਰ ਦੇ ਕ੍ਰੋਧ ਉੱਤੇ ਛੱਡ ਦਿਓ, ਕਿਉਂਕਿ ਲਿਖਿਆ ਹੈ: “ਪ੍ਰਭੂ ਕਹਿੰਦਾ ਹੈ ਕਿ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ। ”