Romans 12:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਆਪ ਨੂੰ ਸੰਸਾਰ ਵਰਗੇ ਨਾ ਬਣਾਓ ਸਗੋਂ ਅੰਦਰੋਂ ਬਦਲਦੇ ਜਾਵੋ ਤਾਂ ਜੋ ਤੁਹਾਡਾ ਮਨ ਨਵਾਂ ਹੋ ਜਾਵੇ ਅਤੇ ਤੁਸੀਂ ਪਰਮੇਸ਼ਰ ਦੀ ਇੱਛਾ ਨੂੰ ਸਮਝ ਸਕੋ ਕਿ ਉਹਨਾਂ ਦੇ ਸਾਹਮਣੇ ਭਲਾ, ਮਨਭਾਉਂਦਾ ਅਤੇ ਸੰਪੂਰਨ ਕੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਸੰਸਾਰ ਦੇ ਰੂਪ ਵਰਗੇ ਨਾ ਬਣਾਉ, ਪਰ ਆਪਣੇ ਮਨ ਨੂੰ ਨਵੇਂ ਹੋਣ ਦੇ ਕਾਰਨ ਬਦਲੋ। ਤਦ ਤੁਸੀਂ ਪਰਖ ਅਤੇ ਸਮਝ ਸਕਦੇ ਹੋ ਕਿ ਪਰਮੇਸ਼ਵਰ ਦੀ ਮਰਜ਼ੀ ਕੀ ਹੈ। ਉਸਦੀ ਚੰਗੀ, ਮਨਭਾਉਂਦੀ ਅਤੇ ਸੰਪੂਰਨ ਇੱਛਾ ਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
Punjabi ERV
ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس جہان دی شکل ورگے نا بنو۔ سگوں نَوِیں عقل ہون نال اپنی صُورت بدل دے جاؤ۔ تاں جو خُدا دی نیک تے چنگی لگّن والی تے کامِل مرضی تجربے نال معلُوم کر دے رہو۔
Punjabi Standard Bible (Punjabi Standard Bible) 2023
ਇਸ ਸੰਸਾਰ ਵਰਗੇ ਨਾ ਬਣੋ, ਸਗੋਂ ਮਨ ਦੇ ਨਵੇਂ ਹੋਣ ਕਰਕੇ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂਕਿ ਤੁਸੀਂ ਸਮਝ ਸਕੋ ਕਿ ਪਰਮੇਸ਼ਰ ਦੀ ਚੰਗੀ, ਮਨਭਾਉਂਦੀ ਅਤੇ ਸਿੱਧ ਇੱਛਾ ਕੀ ਹੈ।