Romans 12:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਜਿਵੇਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਤੇਰਾ ਵੈਰੀ ਭੁੱਖਾ ਹੈ ਤਾਂ ਉਸ ਨੂੰ ਭੋਜਨ ਦੇ । ਜੇਕਰ ਪਿਆਸਾ ਹੈ ਤਾਂ ਪਾਣੀ ਦੇ । ਕਿਉਂਕਿ ਇਸ ਤਰ੍ਹਾਂ ਤੂੰ ਉਸ ਦੇ ਸਿਰ ਦੇ ਉੱਤੇ ਬਲਦੇ ਕੋਲਿਆਂ ਦਾ ਢੇਰ ਲਾਵੇਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸਦੇ ਉਲਟ: “ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਤਾਂ ਉਸਨੂੰ ਖੁਆਓ; ਜੇ ਉਹ ਪਿਆਸਾ ਹੈ, ਤਾਂ ਉਸਨੂੰ ਕੁਝ ਪੀਣ ਲਈ ਦਿਓ; ਅਜਿਹਾ ਕਰਨ ਨਾਲ ਤੁਸੀਂ ਉਸ ਦੇ ਸਿਰ ਉੱਤੇ ਬਲਦੇ ਕੋਲਿਆਂ ਨੂੰ ਰੱਖਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਤਿਹਾਇਆ ਹੋਵੇ ਤਾਂ ਉਹ ਨੂੰ ਪਿਆ ਕਿਉਂ ਜੋ ਇਹ ਕਰ ਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ
Punjabi ERV
ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹਾਯ, “ਜੇਕਰ ਤੇਰਾ ਦੁਸ਼ਮਣ ਭੁਖਾ ਹੈ, ਉਸਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تیرا وَیری بُھکھا ہوئے اوہنوں کھوال۔ جے تریہایا ہوئے اوہنوں پیال کیوں جو جے ایہہ کریں تے تُوں اوہدے سِر اُتّے اَنگیاراں دا ڈھیر لا دیں گا۔
Punjabi Standard Bible (Punjabi Standard Bible) 2023
ਪਰ, ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਸ ਨੂੰ ਭੋਜਨ ਖੁਆ। ਜੇ ਪਿਆਸਾ ਹੋਵੇ ਤਾਂ ਉਸ ਨੂੰ ਪਾਣੀ ਪਿਆ। ਕਿਉਂਕਿ ਅਜਿਹਾ ਕਰਕੇ ਤੂੰ ਉਸ ਦੇ ਸਿਰ ਉੱਤੇ ਭਖਦੇ ਅੰਗਿਆਰਿਆਂ ਦਾ ਢੇਰ ਲਾਵੇਂਗਾ।