Romans 12:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਕਿਰਪਾ ਦੇ ਵਰਦਾਨ ਦੇ ਕਾਰਨ ਜੋ ਮੈਨੂੰ ਪਰਮੇਸ਼ਰ ਕੋਲੋਂ ਮਿਲਿਆ ਹੈ, ਮੈਂ ਤੁਹਾਨੂੰ ਸਾਰਿਆਂ ਨੂੰ ਕਹਿੰਦਾ ਹਾਂ, ਆਪਣੇ ਆਪ ਨੂੰ ਜਿੰਨੇ ਤੁਸੀਂ ਹੋ, ਉਸ ਤੋਂ ਜ਼ਿਆਦਾ ਨਾ ਸਮਝੋ । ਸਗੋਂ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਬਾਰੇ ਪਰਮੇਸ਼ਰ ਦੇ ਦਿੱਤੇ ਹੋਏ ਵਿਸ਼ਵਾਸ ਦੇ ਨਾਪ ਦੇ ਅਨੁਸਾਰ ਸ਼ਾਂਤ ਮਨ ਨਾਲ ਸੋਚੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਨੂੰ ਦਿੱਤੀ ਗਈ ਕਿਰਪਾ ਨਾਲ ਮੈਂ ਤੁਹਾਨੂੰ ਸਾਰਿਆਂ ਨੂੰ ਕਹਿੰਦਾ ਹਾਂ: ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੋ, ਬਲਕਿ ਆਪਣੇ ਆਪ ਨੂੰ ਸਮਝੇ ਕਿ ਪਰਮੇਸ਼ਵਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਓਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਆਖਦਾ ਹਾਂ ਭਈ ਉਹ ਆਪਣੇ ਆਪ ਨੂੰ ਜਿੰਨਾ ਚਾਹੀਦਾ ਹੈ ਉਸ ਨਾਲੋਂ ਵੱਧ ਨਾ ਸਮਝੇ ਸਗੋਂ ਸੁਰਤ ਨਾਲ ਸਮਝੇ ਜਿੱਕੁਰ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਨਿਹਚਾ ਵੰਡ ਦਿੱਤੀ ਹੈ
Punjabi ERV
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹਾਯ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਰਣਾ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸਕਦੇ ਹੋ ਜਿਹਡ਼ੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس فضل نال جیہڑا مَینُوں بخشیا گیا اے۔ مَیں تُہاڈے وِچوں ہر اِک نُوں آکھنا آں۔ پئی جیہڑا اپنی بابت تُہانوں خیال کرنا چاہیدا اے۔ اوہدے توں وَدّھ نا کرو۔ پر سُرت نال اوسے طرح خیال کرو۔ جیویں خُدا نے ہر اِک نُوں اِیمان دا حِصّہ ونڈ دِتّا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਉਸ ਕਿਰਪਾ ਦੇ ਕਰਕੇ ਜਿਹੜੀ ਮੈਨੂੰ ਮਿਲੀ ਹੈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ ਕਿ ਕੋਈ ਵੀ ਆਪਣੇ ਆਪ ਨੂੰ ਜਿੰਨਾ ਸਮਝਣਾ ਚਾਹੀਦਾ ਹੈ ਉਸ ਤੋਂ ਵਧਕੇ ਨਾ ਸਮਝੇ, ਸਗੋਂ ਸੁਰਤ ਨਾਲ ਓਨਾ ਹੀ ਸਮਝੇ ਜਿੰਨਾ ਪਰਮੇਸ਼ਰ ਨੇ ਹਰੇਕ ਨੂੰ ਵਿਸ਼ਵਾਸ ਦਾ ਮਾਪ ਵੰਡ ਕੇ ਦਿੱਤਾ ਹੈ।