Romans 12:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਤੋਂ ਮਿਲੀ ਕਿਰਪਾ ਦੇ ਕਾਰਨ ਸਾਡੇ ਸਾਰਿਆਂ ਦੇ ਵੱਖ ਵੱਖ ਵਰਦਾਨ ਹਨ । ਇਸ ਲਈ ਜੇਕਰ ਸਾਡਾ ਵਰਦਾਨ ਪਰਮੇਸ਼ਰ ਦੇ ਸੰਦੇਸ਼ ਨੂੰ ਪ੍ਰਚਾਰ ਕਰਨ ਦਾ ਹੈ ਤਾਂ ਸਾਨੂੰ ਆਪਣੇ ਵਿਸ਼ਵਾਸ ਦੇ ਅਨੁਸਾਰ ਕਰਨਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਨੂੰ ਦਿੱਤੀ ਗਈ ਕਿਰਪਾ ਦੇ ਅਨੁਸਾਰ ਸਭ ਕੋਲ ਵੱਖੋ ਵੱਖਰੇ ਵਰਦਾਨ ਹਨ। ਜੇ ਤੁਹਾਡਾ ਵਰਦਾਨ ਅਗੰਮ ਵਾਕ ਕਰਨਾ ਹੈ, ਤਾਂ ਆਪਣੇ ਵਿਸ਼ਵਾਸ ਦੇ ਅਨੁਸਾਰ ਅਗੰਮ ਵਾਕ ਕਰੋ;
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ ਵੱਖਰੀਆਂ ਦਾਤਾਂ ਮਿਲੀਆਂ। ਫੇਰ ਜੇ ਉਹ ਨਬੁੱਵਤ ਹੋਵੇ ਤਾਂ ਆਪਣੀ ਨਿਹਚਾ ਦੇ ਸਮਾਨ ਨਬੁੱਵਤ ਕਰੀਏ
Punjabi ERV
ਅਸੀਂ ਸਾਰੇ ਵਖ-ਵਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوس فضل دے سببّوں جیہڑا سانُوں بخشیا گیا۔ سانُوں وَکھو وَکھریاں برکتاں مِلیاں۔ جے نبُوّت اے تے اِیمان دے اندازے نال نبُوّت کریئے۔
Punjabi Standard Bible (Punjabi Standard Bible) 2023
ਜਿਹੜੀ ਕਿਰਪਾ ਸਾਨੂੰ ਦਿੱਤੀ ਗਈ ਹੈ ਉਸ ਦੇ ਅਨੁਸਾਰ ਸਾਡੇ ਕੋਲ ਵੱਖ-ਵੱਖ ਵਰਦਾਨ ਹਨ; ਜੇ ਭਵਿੱਖਬਾਣੀ ਹੈ ਤਾਂ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੀਏ,