Romans 12:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਸਾਡਾ ਵਰਦਾਨ ਦੂਜਿਆਂ ਨੂੰ ਉਤਸ਼ਾਹ ਦੇਣ ਦਾ ਹੈ, ਸਾਨੂੰ ਇਸੇ ਤਰ੍ਹਾਂ ਕਰਨਾ ਚਾਹੀਦਾ ਹੈ । ਇਸੇ ਤਰ੍ਹਾਂ ਜੋ ਦਾਨੀ ਹੈ, ਉਹ ਦਿਲ ਖੋਲ੍ਹ ਕੇ ਦਾਨ ਕਰੇ; ਜੋ ਆਗੂ ਹੈ, ਉਹ ਮਿਹਨਤ ਨਾਲ ਅਗਵਾਈ ਕਰੇ ਅਤੇ ਜੋ ਦਇਆ ਕਰਨ ਵਾਲਾ ਹੈ, ਉਹ ਖ਼ੁਸ਼ੀ ਖ਼ੁਸ਼ੀ ਦਇਆ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਇਹ ਉਤਸ਼ਾਹਤ ਕਰਨਾ ਹੈ, ਤਾਂ ਉਤਸ਼ਾਹ ਕਰੋ; ਜੇ ਦਾਨ ਦੇਣ ਕਰਨ ਵਾਲਾ ਹੋਵੇ, ਤਾਂ ਖੁੱਲ੍ਹ ਕੇ ਕਰੋ; ਜੇ ਇਹ ਅਗਵਾਈ ਕਰਨੀ ਹੈ, ਤਾਂ ਇਸ ਨੂੰ ਲਗਨ ਨਾਲ ਕਰੋ; ਜੇ ਇਹ ਰਹਿਮ ਕਰਨਾ ਹੈ, ਇਸ ਨੂੰ ਖ਼ੁਸ਼ੀ ਨਾਲ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ, ਦਾਨ ਦੇਣ ਵਾਲਾ ਖੁਲ੍ਹੇ ਦਿਲ ਦੇਵੇ, ਉਪਕਾਰ ਤਰੱਦਦ ਨਾਲ ਹੋਵੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Punjabi ERV
ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸਨੂੰ ਇਹ ਦੂਜਿਆਂ ਦੇ ਸੁਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸਨੂੰ ਉਨ੍ਹਾਂ ਦੀ ਕਡ਼ੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸਨੂੰ ਉਹੀ ਖੁਸ਼ੀ ਨਾਲ ਕਰਨ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے وعظ نصِیحت کرن والا ہوئے۔ تے وعظ نصِیحت وِچ لگّا رہے۔ خَیرات کرن والا کُھلِّیں ہتّھِیں کرے۔ پیشوا کوشش نال پیشوائی کرے۔ رَحم کرن والا خُوشی نال کرے۔
Punjabi Standard Bible (Punjabi Standard Bible) 2023
ਅਤੇ ਉਤਸ਼ਾਹਿਤ ਕਰਨ ਵਾਲਾ ਉਤਸ਼ਾਹਿਤ ਕਰਨ ਵਿੱਚ ਲੱਗਾ ਰਹੇ; ਦਾਨ ਦੇਣ ਵਾਲਾ ਖੁੱਲ੍ਹਦਿਲੀ ਨਾਲ ਦੇਵੇ; ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ ਅਤੇ ਦਇਆ ਕਰਨ ਵਾਲਾ ਖੁਸ਼ੀ ਨਾਲ ਦਇਆ ਕਰੇ।