Romans 13:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਮਨੁੱਖ ਸਰਕਾਰੀ ਅਧਿਕਾਰੀਆਂ ਦੇ ਅਧੀਨ ਰਹੇ, ਕਿਉਂਕਿ ਕੋਈ ਵੀ ਅਧਿਕਾਰ ਪਰਮੇਸ਼ਰ ਦੀ ਆਗਿਆ ਦੇ ਬਿਨਾਂ ਨਹੀਂ ਹੈ । ਵਰਤਮਾਨ ਸਰਕਾਰਾਂ ਵੀ ਪਰਮੇਸ਼ਰ ਦੁਆਰਾ ਹੀ ਨਿਯੁਕਤ ਕੀਤੀਆਂ ਗਈਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਪ੍ਰਾਣੀ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੀ ਵੱਲੋਂ ਨਾ ਹੋਵੇ ਅਤੇ ਜਿੰਨੀਆਂ ਹਕੂਮਤਾਂ ਹਨ ਓਹ ਪਰਮੇਸ਼ੁਰ ਦੀਆਂ ਠਹਿਰਾਈਆ ਹੋਈਆਂ ਹਨ
Punjabi ERV
ਤੁਹਾਨੂੰ ਸਾਰਿਆਂ ਨੂੰ, ਉਚ੍ਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨਹਆਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹਡ਼ੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہر اِک بندہ اعلیٰ حکُومتاں دے تابعیاں رہے۔ کیوں جو کوئی حکُومت نئیں جیہڑی خُدا ولّوں نا ہوئے۔ تے جِنّیاں ہَین سو خُدا ولّوں ٹھہرائیاں ہویاں نیں۔
Punjabi Standard Bible (Punjabi Standard Bible) 2023
ਹਰੇਕ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਉੱਚ ਅਧਿਕਾਰੀਆਂ ਦੇ ਅਧੀਨ ਰਹੇ, ਕਿਉਂਕਿ ਕੋਈ ਅਧਿਕਾਰ ਅਜਿਹਾ ਨਹੀਂ ਹੈ ਜੋ ਪਰਮੇਸ਼ਰ ਵੱਲੋਂ ਨਾ ਹੋਵੇ ਅਤੇ ਜਿਹੜੇ ਅਧਿਕਾਰੀ ਹਨ ਉਹ ਪਰਮੇਸ਼ਰ ਵੱਲੋਂ ਠਹਿਰਾਏ ਹੋਏ ਹਨ।