Romans 13:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਇਹਨਾਂ ਗੱਲਾਂ ਨੂੰ ਜ਼ਰੂਰ ਕਰੋ, ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹ ਕਿਹੜਾ ਸਮਾਂ ਜਾ ਰਿਹਾ ਹੈ । ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਨੀਂਦ ਤੋਂ ਜਾਗੋ, ਕਿਉਂਕਿ ਸਾਡੀ ਮੁਕਤੀ ਪਹਿਲਾਂ ਨਾਲੋਂ ਨੇੜੇ ਆ ਪਹੁੰਚੀ ਹੈ, ਜਦੋਂ ਅਸੀਂ ਵਿਸ਼ਵਾਸ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਕਰੋ, ਵਰਤਮਾਨ ਸਮੇਂ ਨੂੰ ਸਮਝੋ: ਸਮਾਂ ਆ ਗਿਆ ਹੈ ਕਿ ਤੁਸੀਂ ਆਪਣੀ ਨੀਂਦ ਤੋਂ ਜਾਗੋ, ਕਿਉਂਕਿ ਸਾਡੀ ਮੁਕਤੀ ਹੁਣ ਉਸ ਸਮੇਂ ਦੇ ਨਾਲੋਂ ਨੇੜੇ ਹੈ ਜਦੋਂ ਅਸੀਂ ਪਹਿਲਾਂ ਵਿਸ਼ਵਾਸ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ
Punjabi ERV
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਮ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਡੇ ਨਿਹਚਾ ਕਰਨ ਦੇ ਸਮੇਂ ਤੋਵੀ ਬਹੁਤ ਨੇਡ਼ੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زمانے نُوں جان کے پئی ہُنے ای نِیندر توں تُہاڈے جاگن دا ویلا اے۔ ایس طرح کریا کرو۔ کیوں جو اوس ویلے نالوں جدوں اساں اِیمان لیاندا ہُن ساڈی نجات نیڑے آئی۔
Punjabi Standard Bible (Punjabi Standard Bible) 2023
ਇਸ ਤੋਂ ਇਲਾਵਾ, ਤੁਸੀਂ ਸਮੇਂ ਨੂੰ ਜਾਣਦੇ ਹੋ ਕਿ ਤੁਹਾਡੇ ਨੀਂਦ ਤੋਂ ਜਾਗਣ ਦਾ ਵੇਲਾ ਆ ਚੁੱਕਾ ਹੈ, ਕਿਉਂਕਿ ਜਦੋਂ ਅਸੀਂ ਵਿਸ਼ਵਾਸ ਕੀਤਾ ਉਸ ਨਾਲੋਂ ਸਾਡੀ ਮੁਕਤੀ ਹੁਣ ਜ਼ਿਆਦਾ ਨੇੜੇ ਹੈ।