Romans 13:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਧਿਕਾਰੀ ਚੰਗੇ ਲੋਕਾਂ ਲਈ ਡਰ ਦਾ ਕਾਰਨ ਨਹੀਂ, ਸਗੋਂ ਬੁਰਿਆਂ ਲਈ ਹਨ । ਕੀ ਤੁਸੀਂ ਅਧਿਕਾਰੀਆਂ ਦੇ ਡਰ ਤੋਂ ਦੂਰ ਰਹਿਣਾ ਚਾਹੁੰਦੇ ਹੋ? ਇਸ ਲਈ ਚੰਗੇ ਕੰਮ ਕਰੋ ਤਾਂ ਜੋ ਉਹ ਤੁਹਾਡੀ ਸ਼ਲਾਘਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਰਕਾਰੀ ਅਧਿਕਾਰੀ ਸਹੀ ਕੰਮ ਕਰਨ ਵਾਲਿਆਂ ਲਈ ਦੇ ਡਰ ਦੇ ਲਈ ਨਹੀਂ ਹਨ, ਬਲਕਿ ਗਲਤ ਕਰਨ ਵਾਲਿਆਂ ਦੇ ਲਈ ਡਰ ਦੇ ਲਈ ਹਨ। ਕੀ ਤੁਸੀਂ ਅਧਿਕਾਰੀ ਦੇ ਡਰ ਤੋਂ ਮੁਕਤ ਹੋਣਾ ਚਾਹੁੰਦੇ ਹੋ? ਫਿਰ ਉਹ ਕਰੋ ਜੋ ਸਹੀ ਹੈ ਅਤੇ ਤੁਹਾਡੀ ਤਾਰੀਫ਼ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਕੀ ਤੂੰ ਹਾਕਮ ਤੋਂ ਡਰਿਆ ਨਹੀਂ ਚਾਹੁੰਦਾॽ ਤਾਂ ਭਲਾ ਕਰ ਫੇਰ ਉਹ ਦੀ ਵੱਲੋਂ ਤੇਰੀ ਸੋਭਾ ਹੋਵੇਗੀ
Punjabi ERV
ਜਿਹਡ਼ੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹਾਯ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو حاکم چنگے کمّ لئی نئیں پر بُرے کمّ لئی ڈراوا نیں۔ جے تُوں چاہنا ایں پئی حکُومت توں نا ڈریں تاں بھلا کر اوہدے ولّوں تینُوں شاواشے مِلے گی۔
Punjabi Standard Bible (Punjabi Standard Bible) 2023
ਕਿਉਂਕਿ ਅਧਿਕਾਰੀ ਭਲੇ ਕੰਮ ਤੋਂ ਨਹੀਂ, ਸਗੋਂ ਬੁਰੇ ਕੰਮ ਤੋਂ ਡਰਾਉਣ ਲਈ ਹੁੰਦੇ ਹਨ। ਕੀ ਤੂੰ ਨਹੀਂ ਚਾਹੁੰਦਾ ਕਿ ਅਧਿਕਾਰੀ ਤੋਂ ਡਰੇਂ? ਤਾਂ ਭਲਾ ਕੰਮ ਕਰ ਅਤੇ ਇਸ ਤੋਂ ਤੇਰੀ ਸੋਭਾ ਹੋਵੇਗੀ।