Romans 13:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਚੀਜ਼ ਦੇ ਲਈ ਕਿਸੇ ਦੇ ਕਰਜ਼ਾਈ ਨਾ ਬਣੋ ਸਿਵਾਏ ਇਸ ਦੇ ਕਿ ਇੱਕ ਦੂਜੇ ਨਾਲ ਪਿਆਰ ਕਰੋ । ਕਿਉਂਕਿ ਜੋ ਕੋਈ ਆਪਣੇ ਗੁਆਂਢੀ ਨੂੰ ਪਿਆਰ ਕਰਦਾ ਹੈ, ਉਹ ਵਿਵਸਥਾ ਦੇ ਸਭ ਹੁਕਮਾਂ ਦੀ ਪਾਲਣਾ ਕਰ ਚੁੱਕਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨਾਲ ਪਿਆਰ ਕਰਨ ਤੋਂ ਇਲਾਵਾ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ, ਕਿਉਂਕਿ ਜਿਹੜਾ ਵਿਅਕਤੀ ਦੂਜਿਆਂ ਨੂੰ ਪਿਆਰ ਕਰਦਾ ਹੈ ਉਸਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ
Punjabi ERV
ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹਡ਼ਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک دُوجے نال پیار کرن توں بِناں کِسے گلّے کِسے دے دیندار نا رہو۔ کیوں جو جیہڑا دُوجے نال پیار کر دا اے۔ اوہنے شریعت نُوں پُورا کِیتا اے۔
Punjabi Standard Bible (Punjabi Standard Bible) 2023
ਇੱਕ ਦੂਜੇ ਨੂੰ ਪਿਆਰ ਕਰਨ ਤੋਂ ਇਲਾਵਾ ਕਿਸੇ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਹੋਵੋ, ਕਿਉਂਕਿ ਜਿਹੜਾ ਦੂਜੇ ਨੂੰ ਪਿਆਰ ਕਰਦਾ ਹੈ ਉਸ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।