Romans 13:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੁਕਮ: “ਵਿਭਚਾਰ ਨਾ ਕਰਨਾ, ਕਤਲ ਨਾ ਕਰਨਾ, ਚੋਰੀ ਨਾ ਕਰਨਾ, ਲੋਭ ਨਾ ਕਰਨਾ ।” ਇਹਨਾਂ ਹੁਕਮਾਂ ਦਾ ਅਤੇ ਜੇਕਰ ਹੋਰ ਵੀ ਕੋਈ ਹੈ, ਸਭ ਦਾ ਸਾਰ ਇਸ ਇੱਕ ਹੁਕਮ ਵਿੱਚ ਹੈ, “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹੁਕਮ ਆਖਦੇ ਹਨ, “ਤੁਸੀਂ ਵਿਭਚਾਰ ਨਾ ਕਰੋ,” “ਤੁਸੀਂ ਕਤਲ ਨਾ ਕਰੋ,” “ਤੁਸੀਂ ਚੋਰੀ ਨਾ ਕਰੋ,” “ਤੁਸੀਂ ਲੋਭ ਨਾ ਕਰੋ,” ਅਤੇ ਹੋਰ ਵੀ ਹੁਕਮ ਹੋ ਸਕਦੇ ਹਨ। ਪਰ ਇਹਨਾਂ ਸਾਰੇ ਹੁਕਮਾਂ ਦਾ ਨਿਚੋੜ ਇੱਕ ਹੈ: “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ
Punjabi ERV
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہہ پئی تُوں زنا نا کر۔ خُون نا کر۔ چوری نا کر۔ لالچ نا کر۔ تے جے کوئی ہور حُکم وی ہوئے۔ اوہ ایس گلّ وِچ ای آ جاندا اے پئی تُوں اپنے گواہنڈی نُوں اپنے جِہیا پیار کر۔
Punjabi Standard Bible (Punjabi Standard Bible) 2023
ਕਿਉਂਕਿ ਕਿਹਾ ਗਿਆ ਹੈ: “ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ;” ਅਤੇ ਜੇ ਕੋਈ ਹੋਰ ਹੁਕਮ ਹੈ ਤਾਂ ਉਸ ਦਾ ਸਾਰ ਇਸ ਹੁਕਮ ਵਿੱਚ ਹੈ, “ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।”