Romans 14:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਗੱਲ ਹੈ ਤਾਂ ਤੂੰ ਆਪਣੇ ਭਰਾ ਉੱਤੇ ਦੋਸ਼ ਕਿਉਂ ਲਾਉਂਦਾ ਹੈਂ? ਜਾਂ ਤੂੰ ਉਸ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਭ ਪਰਮੇਸ਼ਰ ਦੇ ਨਿਆਂ ਵਾਲੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਤੁਸੀਂ ਆਪਣੇ ਭਰਾ ਜਾਂ ਭੈਣ ਦਾ ਨਿਆਂ ਕਿਉਂ ਕਰਦੇ ਹੋ? ਜਾਂ ਤੁਸੀਂ ਉਹਨਾਂ ਨਾਲ ਨਫ਼ਰਤ ਕਿਉਂ ਕਰਦੇ ਹੋ? ਕਿਉਂਕਿ ਅਸੀਂ ਸਾਰੇ ਪਰਮੇਸ਼ਵਰ ਦੇ ਨਿਆਂ ਆਸਨ ਦੇ ਸਾਮ੍ਹਣੇ ਖੜ੍ਹੇ ਹੋਵਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ॽ ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ
Punjabi ERV
ਤੂੰ ਆਪਣੇ ਭਰਾ ਬਾਰੇ ਕਿਉਂ ਨਿਰਣਾ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖਢ਼ੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اپنے بھرا اُتّے کاہِنُوں عیب لانا ایں؟ یا تُوں کاہِنُوں اپنے بھرا نُوں ماڑیاں جاننا ایں۔ کیوں جو اسی سارے خُدا دے تخت دے اگّے حاضر ہوواں گے۔
Punjabi Standard Bible (Punjabi Standard Bible) 2023
ਤੂੰ ਆਪਣੇ ਭਾਈ ਉੱਤੇ ਦੋਸ਼ ਕਿਉਂ ਲਾਉਂਦਾ ਹੈਂ? ਜਾਂ ਤੂੰ ਆਪਣੇ ਭਾਈ ਨੂੰ ਤੁੱਛ ਕਿਉਂ ਸਮਝਦਾ ਹੈਂ? ਕਿਉਂਕਿ ਅਸੀਂ ਸਭਨਾਂ ਨੇ ਪਰਮੇਸ਼ਰ ਦੇ ਨਿਆਂ ਆਸਣ ਦੇ ਸਾਹਮਣੇ ਖੜ੍ਹੇ ਹੋਣਾ ਹੈ।