Romans 14:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਆਓ, ਅਸੀਂ ਹੁਣ ਤੋਂ ਇੱਕ ਦੂਜੇ ਉੱਤੇ ਦੋਸ਼ ਲਾਉਣਾ ਛੱਡ ਦੇਈਏ । ਸਗੋਂ ਤੁਸੀਂ ਇਹ ਫ਼ੈਸਲਾ ਕਰ ਲਵੋ ਕਿ ਆਪਣੇ ਭਰਾ ਦੇ ਰਾਹ ਵਿੱਚ ਰੁਕਾਵਟ ਜਾਂ ਠੋਕਰ ਵਾਲੀ ਚੀਜ਼ ਨਹੀਂ ਰੱਖੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਓ ਆਪਾਂ ਇੱਕ-ਦੂਜੇ ਉੱਤੇ ਦੋਸ਼ ਲਾਉਣਾ ਬੰਦ ਕਰੀਏ। ਇਸ ਦੀ ਬਜਾਏ, ਕਿਸੇ ਵੀ ਭਰਾ ਜਾਂ ਭੈਣ ਦੇ ਰਾਹ ਵਿੱਚ ਕੋਈ ਠੋਕਰ ਜਾਂ ਰੁਕਾਵਟ ਦਾ ਕਾਰਨ ਨਾ ਬਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ
Punjabi ERV
ਇਸ ਲਈ ਸਾਨੂੰ ਇੱਕ ਦੂਜੇ ਦਾ ਨਿਰਣਾ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵਧਣ ਤੋਂ ਰੋਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اسی اگّے نُوں اِک دُوجے اُتّے عیب نا لایئے۔ سگوں تُسی اپنے مَن وِچ ایہہ ٹھہراؤ۔ پئی اسی اپنے بھرا دے اگّے کوئی ٹھوکر نا رکھیے۔
Punjabi Standard Bible (Punjabi Standard Bible) 2023
ਇਸ ਲਈ ਅੱਗੇ ਤੋਂ ਅਸੀਂ ਇੱਕ ਦੂਜੇ ਉੱਤੇ ਦੋਸ਼ ਨਾ ਲਾਈਏ, ਸਗੋਂ ਇਹ ਨਿਰਣਾ ਕਰੋ ਕਿ ਕੋਈ ਆਪਣੇ ਭਾਈ ਦੇ ਰਾਹ ਵਿੱਚ ਠੇਡੇ ਜਾਂ ਠੋਕਰ ਦਾ ਪੱਥਰ ਨਾ ਰੱਖੇ।