Romans 14:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਾਨੂੰ ਹਮੇਸ਼ਾ ਅਜਿਹੇ ਕੰਮ ਕਰਨੇ ਚਾਹੀਦੇ ਹਨ ਜਿਹਨਾਂ ਦੁਆਰਾ ਸ਼ਾਂਤੀ ਸਥਾਪਤ ਹੋਵੇ ਅਤੇ ਇੱਕ ਦੂਜੇ ਦਾ ਭਲਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਓ ਅਸੀਂ ਉਹ ਕਰਨ ਦੀ ਹਰ ਕੋਸ਼ਿਸ਼ ਕਰੀਏ ਜੋ ਸ਼ਾਂਤੀ ਅਤੇ ਆਪਸੀ ਸੁਧਾਰ ਵੱਲ ਲੈ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ
Punjabi ERV
ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹਡ਼ੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو آؤ اسی اوہناں گلّاں دا پِچھّا کریئے۔ جِنہاں توں میل ملاپ تے اِک دُوجے دی ترقی ہوئے۔
Punjabi Standard Bible (Punjabi Standard Bible) 2023
ਇਸ ਕਰਕੇ ਅਸੀਂ ਉਨ੍ਹਾਂ ਗੱਲਾਂ ਦੇ ਪਿੱਛੇ ਲੱਗੇ ਰਹੀਏ ਜਿਨ੍ਹਾਂ ਤੋਂ ਮੇਲ-ਮਿਲਾਪ ਅਤੇ ਇੱਕ ਦੂਜੇ ਦੀ ਉੱਨਤੀ ਹੁੰਦੀ ਹੈ।