Romans 14:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗਾ ਤਾਂ ਇਹ ਹੈ ਕਿ ਮਾਸ ਜਾਂ ਸ਼ਰਾਬ ਜਾਂ ਕੋਈ ਇਹੋ ਜਿਹੀ ਚੀਜ਼ ਜਿਸ ਤੋਂ ਤੇਰਾ ਭਰਾ ਪਾਪ ਵਿੱਚ ਡਿੱਗ ਸਕਦਾ ਹੈ, ਨਾ ਵਰਤੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬਿਹਤਰ ਹੈ ਕਿ ਮਾਸ ਨਾ ਖਾਵਾਂ ਜਾਂ ਮੈਂ ਨਾ ਪੀਵਾਂ ਜਾਂ ਕੋਈ ਹੋਰ ਅਜਿਹਾ ਕੰਮ ਨਾ ਕਰਾਂ ਜਿਸ ਨਾਲ ਤੁਹਾਡੇ ਭਰਾ ਜਾਂ ਭੈਣ ਠੋਕਰ ਨਾ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ
Punjabi ERV
ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲੀ ਗੱਲ ਤਾਂ ਇਹ ਹੈ, ਕਿ ਨਾ ਤੂੰ ਮਾਸ ਖਾਵੇਂ ਅਤੇ ਨਾ ਤੂੰ ਸ਼ਰਾਬ ਪੀਵੇਂ ਅਤੇ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੋਕਰ ਖਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چنگی گلّ ایہہ اے نا تُوں گوشت کھائیں نا شراب پِیویں۔ نا کوئی اجیہا کمّ کریں۔ جِہدے توں تیرا بھرا ٹھوکر کھاوے۔
Punjabi Standard Bible (Punjabi Standard Bible) 2023
ਚੰਗਾ ਤਾਂ ਇਹ ਹੈ ਕਿ ਤੂੰ ਨਾ ਮਾਸ ਖਾਵੇਂ ਅਤੇ ਨਾ ਮੈ ਪੀਵੇਂ ਅਤੇ ਨਾ ਹੀ ਅਜਿਹਾ ਕੁਝ ਕਰੇਂ ਜਿਸ ਤੋਂ ਤੇਰੇ ਭਾਈ ਨੂੰ ਠੋਕਰ ਲੱਗੇ ।