Romans 14:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮਨੁੱਖ ਜੋ ਸਭ ਕੁਝ ਖਾ ਸਕਦਾ ਹੈ, ਉਸ ਨੂੰ ਤੁੱਛ ਨਾ ਜਾਣੇ ਜੋ ਹਰ ਇੱਕ ਚੀਜ਼ ਨਹੀਂ ਖਾ ਸਕਦਾ । ਇਸੇ ਤਰ੍ਹਾਂ ਉਹ ਜੋ ਸਾਗ-ਸਬਜ਼ੀ ਹੀ ਖਾਂਦਾ ਹੈ, ਉਸ ਉੱਤੇ ਦੋਸ਼ ਨਾ ਲਾਵੇ ਜੋ ਸਭ ਕੁਝ ਖਾਂਦਾ ਹੈ ਕਿਉਂਕਿ ਪਰਮੇਸ਼ਰ ਨੇ ਉਸ ਨੂੰ ਸਵੀਕਾਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜੋ ਸਭ ਕੁਝ ਖਾਂਦਾ ਹੈ, ਉਸਨੂੰ ਨੀਵਾਂ ਨਾ ਸਮਝੇ ਜੋ ਸਭ ਕੁਝ ਨਹੀਂ ਖਾਂਦਾ; ਇਸੇ ਤਰ੍ਹਾਂ, ਜੋ ਸਭ ਕੁਝ ਨਹੀਂ ਖਾਂਦਾ, ਉਸ ਨੂੰ ਦੋਸ਼ ਨਾ ਲਾਉ ਜੋ ਸਭ ਕੁਝ ਖਾਂਦਾ ਹੈ ਕਿਉਂਕਿ ਪਰਮੇਸ਼ਵਰ ਨੇ ਉਸਨੂੰ ਪਹਿਲਾਂ ਹੀ ਸਵੀਕਾਰ ਕਰ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ
Punjabi ERV
ਜਿਹਡ਼ਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸਕਦਾ ਹੈ ਉਸਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹਡ਼ਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کھان والا اے اوہ اوہنوں جیہڑا نئیں کھاندا۔ ماڑیاں نا جانے۔ تے جیہڑا نئیں کھاندا اوہ کھان والے اُتّے عیب نا لاوے کیوں جو خُدا اوہنوں قبول کِیتا اے۔
Punjabi Standard Bible (Punjabi Standard Bible) 2023
ਜਿਹੜਾ ਖਾਂਦਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਸਮਝੇ ਅਤੇ ਜਿਹੜਾ ਨਹੀਂ ਖਾਂਦਾ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ, ਕਿਉਂਕਿ ਪਰਮੇਸ਼ਰ ਨੇ ਉਸ ਨੂੰ ਗ੍ਰਹਿਣ ਕੀਤਾ ਹੈ।