Romans 14:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸੱਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਸਮਝਦਾ ਹੈ ਕਿ ਕੋਈ ਇੱਕ ਦਿਨ ਦੂਜਿਆਂ ਦਿਨਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ ਪਰ ਦੂਜਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਇੱਕ ਨੂੰ ਆਪਣੇ ਮਨ ਦੇ ਵਿਚਾਰਾਂ ਉੱਤੇ ਪੱਕਾ ਭਰੋਸਾ ਹੋਣਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਲੋਕ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਵਧੇਰੇ ਪਵਿੱਤਰ ਸਮਝਦਾ ਹੈ; ਦੂਜੇ ਲੋਕ ਸੋਚਦੇ ਹਨ ਕਿ ਹਰ ਦਿਨ ਇੱਕੋ ਜਿਹਾ ਹੁੰਦਾ ਹੈ। ਉਹਨਾਂ ਵਿੱਚੋਂ ਹਰ ਇੱਕ ਨੂੰ ਆਪਣੇ ਮਨ ਵਿੱਚ ਪੂਰੀ ਤਰ੍ਹਾਂ ਵਿਸ਼ਵਾਸ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ । ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ
Punjabi ERV
ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ। ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی اِک دِن نُوں دُوجے دِن نالوں چَنگا سمجھدا اے۔ تے کوئی سبھناں دِناں نُوں چَنگا سمجھدا اے۔ ہر کوئی آپو اپنے مَن وِچ پَکّا ہوئے۔
Punjabi Standard Bible (Punjabi Standard Bible) 2023
ਕੋਈ ਮਨੁੱਖ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਮੰਨਦਾ ਹੈ, ਪਰ ਕੋਈ ਹਰੇਕ ਦਿਨ ਨੂੰ ਚੰਗਾ ਮੰਨਦਾ ਹੈ; ਹਰੇਕ ਆਪੋ-ਆਪਣੇ ਮਨ ਵਿੱਚ ਦ੍ਰਿੜ੍ਹ ਵਿਸ਼ਵਾਸ ਰੱਖੇ।