Romans 14:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜਿਹੜਾ ਕਿਸੇ ਦਿਨ ਨੂੰ ਮਹੱਤਵਪੂਰਨ ਸਮਝਦਾ ਹੈ, ਉਹ ਪ੍ਰਭੂ ਦੇ ਲਈ ਹੀ ਸਮਝਦਾ ਹੈ । ਇਸੇ ਤਰ੍ਹਾਂ ਉਹ ਜਿਹੜਾ ਜੋ ਕੁਝ ਵੀ ਖਾਂਦਾ ਹੈ, ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂਕਿ ਉਹ ਇਸ ਦੇ ਲਈ ਪਰਮੇਸ਼ਰ ਨੂੰ ਧੰਨਵਾਦ ਦਿੰਦਾ ਹੈ; ਪਰ ਜਿਹੜਾ ਕੁਝ ਚੀਜ਼ਾਂ ਨਹੀਂ ਖਾਂਦਾ, ਉਹ ਵੀ ਪ੍ਰਭੂ ਦੇ ਲਈ ਹੀ ਨਹੀਂ ਖਾਂਦਾ ਕਿਉਂਕਿ ਉਹ ਪਰਮੇਸ਼ਰ ਦਾ ਧੰਨਵਾਦ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਇੱਕ ਦਿਨ ਨੂੰ ਖਾਸ ਮੰਨਦਾ ਹੈ ਉਹ ਪ੍ਰਭੂ ਦੇ ਲਈ ਅਜਿਹਾ ਮੰਨਦਾ ਹੈ। ਇਸ ਤਰ੍ਹਾਂ ਜਿਹੜਾ ਵੀ ਮਾਸ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ, ਕਿਉਂਕਿ ਉਹ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਨ; ਅਤੇ ਜੋ ਕੋਈ ਇਸ ਤੋਂ ਦੂਰ ਰਹਿੰਦਾ ਹੈ ਉਹ ਪ੍ਰਭੂ ਦੇ ਲਈ ਕਰਦਾ ਹੈ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
Punjabi ERV
ਜਿਹਡ਼ਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹਡ਼ਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹਡ਼ਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਦਿਨ ਨੂੰ ਮੰਨਦਾ ਹੈ, ਉਹ ਪ੍ਰਭੂ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ, ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا کِسے دِن نُوں مَندا اے۔ اوہ خُداوند دی خاطر مَندا اے۔ تے جیہڑا کھاندا اے۔ اوہ خُداوند دی خاطر کھاندا اے کیوں جو اوہ خُدا دا شُکر کر دا اے۔ تے جیہڑا نئیں کھاندا اوہ خُداوند دی خاطر نئیں کھاندا تے خُدا دا شُکر کر دا اے۔
Punjabi Standard Bible (Punjabi Standard Bible) 2023
ਜਿਹੜਾ ਕਿਸੇ ਇੱਕ ਦਿਨ ਨੂੰ ਚੰਗਾ ਮੰਨਦਾ ਹੈ ਉਹ ਪ੍ਰਭੂ ਦੇ ਲਈ ਚੰਗਾ ਮੰਨਦਾ ਹੈ । ਇਸੇ ਤਰ੍ਹਾਂ ਜਿਹੜਾ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ, ਕਿਉਂਕਿ ਉਹ ਪਰਮੇਸ਼ਰ ਦਾ ਧੰਨਵਾਦ ਕਰਦਾ ਹੈ; ਜਿਹੜਾ ਨਹੀਂ ਖਾਂਦਾ ਉਹ ਪ੍ਰਭੂ ਦੇ ਲਈ ਨਹੀਂ ਖਾਂਦਾ ਅਤੇ ਉਹ ਵੀ ਪਰਮੇਸ਼ਰ ਦਾ ਧੰਨਵਾਦ ਕਰਦਾ ਹੈ।