Romans 15:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਪਰਮੇਸ਼ਰ ਜੋ ਆਸ ਦੇ ਸ੍ਰੋਤ ਹਨ, ਤੁਹਾਨੂੰ ਉਸ ਵਿਸ਼ਵਾਸ ਦੇ ਦੁਆਰਾ ਸਭ ਤਰ੍ਹਾਂ ਦੇ ਅਨੰਦ ਅਤੇ ਸ਼ਾਂਤੀ ਨਾਲ ਭਰਪੂਰ ਕਰਨ ਤਾਂ ਜੋ ਤੁਹਾਡੀ ਆਸ ਪਵਿੱਤਰ ਆਤਮਾ ਦੀ ਸਮਰੱਥਾ ਦੁਆਰਾ ਹੋਰ ਵੱਧਦੀ ਜਾਵੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਮੀਦ ਦਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਸਾਰੀ ਖੁਸ਼ੀ ਅਤੇ ਸ਼ਾਂਤੀ ਨਾਲ ਭਰ ਦੇਵੇ, ਤਾਂ ਜੋ ਤੁਸੀਂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਮੀਦ ਨਾਲ ਭਰਪੂਰ ਹੋ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।
Punjabi ERV
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اوس آس دا خُدا تُہاڈے اِیمان لیاؤن دے سبّب ساری خُوشی تے چَین نال تُہانوں بھر دیوے تاں جو تُسی پاک رُوح دی قُدرت نال آس وِچ وَدھدے جاؤ۔
Punjabi Standard Bible (Punjabi Standard Bible) 2023
ਹੁਣ ਆਸ ਦਾ ਪਰਮੇਸ਼ਰ ਤੁਹਾਨੂੰ ਵਿਸ਼ਵਾਸ ਕਰਨ ਵਿੱਚ ਵੱਡੇ ਅਨੰਦ ਅਤੇ ਸ਼ਾਂਤੀ ਨਾਲ ਭਰੇ ਤਾਂਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥਾ ਦੁਆਰਾ ਆਸ ਨਾਲ ਭਰਪੂਰ ਹੋ ਜਾਓ।