Romans 15:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਮੈਂ ਪਰਾਈਆਂ ਕੌਮਾਂ ਦੇ ਲਈ ਪ੍ਰਭੂ ਯਿਸੂ ਦਾ ਦਾਸ ਬਣ ਕੇ ਪੁਰੋਹਿਤ ਦੇ ਤੌਰ ਤੇ ਪਰਮੇਸ਼ਰ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਾਂ ਕਿ ਪਰਾਈਆਂ ਕੌਮਾਂ ਪਰਵਾਨਯੋਗ ਹੋਣ ਅਤੇ ਪਵਿੱਤਰ ਆਤਮਾ ਦੇ ਦੁਆਰਾ ਪਰਮੇਸ਼ਰ ਦੇ ਸਾਹਮਣੇ ਅਰਪਿਤ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਮੈਂ ਪਰਮੇਸ਼ਵਰ ਦੀ ਬ੍ਰਹਮ ਖੁਸ਼ਖ਼ਬਰੀ ਦੇ ਪੁਜਾਰੀ ਦੇ ਤੌਰ ਉੱਤੇ ਗ਼ੈਰ-ਯਹੂਦੀਆਂ ਲਈ ਮਸੀਹ ਯਿਸ਼ੂ ਦਾ ਸੇਵਕ ਹੋ ਸਕਦਾ ਹਾਂ ਕਿ ਪਰਾਈਆਂ ਕੌਮਾਂ ਪਵਿੱਤਰ ਆਤਮਾ ਦੁਆਰਾ ਵੱਖ ਹੋਣ ਤੋਂ ਬਾਅਦ ਪਰਮੇਸ਼ਵਰ ਨੂੰ ਪ੍ਰਾਪਤ ਕਰਨ ਲਈ ਇੱਕ ਯੋਗ ਤੋਹਫ਼ਾ ਬਣ ਸਕਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਪਰਮੇਸ਼ੁਰ ਦੀ ਖੁਸ਼ ਖਬਰੀ ਵਿੱਚ ਜਾਜਕਪੁਣੇ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਪਰਵਾਨ ਹੋਵੇ
Punjabi ERV
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی مَیں خُدا دی خُوشخبری دی سیوا کاہِن وانگر کر کے غیر قوماں دے لئی مسِیح یِسُوع دا سیوک ہوواں۔ تاں جو غیر قوماں دا چڑھاوا پاک رُوح توں پاک ہو کے منظُور کِیتا جاوے۔
Punjabi Standard Bible (Punjabi Standard Bible) 2023
ਕਿ ਮੈਂ ਪਰਾਈਆਂ ਕੌਮਾਂ ਦੇ ਲਈ ਮਸੀਹ ਯਿਸੂ ਦਾ ਸੇਵਕ ਬਣ ਕੇ ਯਾਜਕ ਵਾਂਗ ਪਰਮੇਸ਼ਰ ਦੀ ਖੁਸ਼ਖ਼ਬਰੀ ਦੀ ਸੇਵਾ ਦਾ ਕੰਮ ਕਰਾਂ ਤਾਂਕਿ ਪਰਾਈਆਂ ਕੌਮਾਂ ਪਵਿੱਤਰ ਆਤਮਾ ਦੇ ਰਾਹੀਂ ਪਵਿੱਤਰ ਹੋ ਕੇ ਭੇਟ ਦੇ ਰੂਪ ਵਿੱਚ ਗ੍ਰਹਿਣਯੋਗ ਹੋਣ।