Romans 15:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚਿੰਨ੍ਹਾਂ, ਚਮਤਕਾਰਾਂ ਅਤੇ ਪਵਿੱਤਰ ਆਤਮਾ ਦੀ ਸਮਰੱਥਾ ਦੁਆਰਾ ਕੀ ਕੀਤਾ ਹੈ । ਮੈਂ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਇੱਲਿਰਿਕੁਮ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਮਸੀਹ ਦੇ ਸ਼ੁਭ ਸਮਾਚਾਰ ਦਾ ਪੂਰਾ ਪ੍ਰਚਾਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਚਿੰਨ੍ਹ ਅਤੇ ਚਮਤਕਾਰਾਂ ਨਾਲ ਜੋ ਪਰਮੇਸ਼ਵਰ ਦੇ ਆਤਮਾ ਦੀ ਸ਼ਕਤੀ ਦੁਆਰਾ ਹੈ। ਇਸ ਲਈ ਯੇਰੂਸ਼ਲੇਮ ਤੋਂ ਲੈ ਕੇ ਇੱਲੁਰਿਕੁਨ ਤੱਕ, ਮੈਂ ਮਸੀਹ ਦੀ ਖੁਸ਼ਖ਼ਬਰੀ ਦਾ ਪੂਰੀ ਤਰ੍ਹਾਂ ਐਲਾਨ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮੱਰਥਾ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੋੜੀ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲੁਰਿਕੁਨ ਤੀਕ ਮਸੀਹ ਦੀ ਖੁਸ਼ ਖਬਰੀ ਦਾ ਪੂਰਾ ਪਰਚਾਰ ਕੀਤਾ
Punjabi ERV
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈਕੇ ਇਲ੍ਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ ਖਬਰੀ ਬਾਰੇ ਪਰਚਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھانویں نشانِیاں تے کراماتاں دی قُدرت نال بھانویں پاک رُوح دی قُدرت نال۔ ایتھوں تِیکر پئی یرُوشلِیم توں لے کے اِلّرِکُم تِیکر وی مَیں پھیرا مار کے مسِیح دی خُوشخبری دی پُوری منادی کِیتی۔
Punjabi Standard Bible (Punjabi Standard Bible) 2023
ਚਿੰਨ੍ਹਾਂ ਅਤੇ ਅਚੰਭਿਆਂ ਦੀ ਸ਼ਕਤੀ ਦੁਆਰਾ ਅਤੇ ਪਰਮੇਸ਼ਰ ਦੇ ਆਤਮਾ ਦੀ ਸਮਰੱਥਾ ਦੁਆਰਾ ਮੇਰੇ ਰਾਹੀਂ ਕੀਤੇ। ਇਸੇ ਕਰਕੇ ਮੈਂ ਯਰੂਸ਼ਲਮ ਤੋਂ ਲੈ ਕੇ ਆਲੇ-ਦੁਆਲੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖ਼ਬਰੀ ਦਾ ਪੂਰਾ ਪ੍ਰਚਾਰ ਕੀਤਾ।