Romans 15:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹੜੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਕਦੂਨਿਯਾ ਅਤੇ ਅਖਾਯਾ ਦੀਆਂ ਕਲੀਸਿਯਾਵਾਂ ਨੇ ਯਰੂਸ਼ਲਮ ਵਿੱਚ ਰਹਿ ਰਹੇ ਗ਼ਰੀਬ ਵਿਸ਼ਵਾਸੀ ਭਰਾਵਾਂ ਨੂੰ ਮਦਦ ਦੇਣ ਦਾ ਫ਼ੈਸਲਾ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਕਦੂਨਿਯਾ ਅਤੇ ਅਖਾਯਾ ਦੀ ਕਲੀਸਿਆ ਨੇ ਯੇਰੂਸ਼ਲੇਮ ਵਿੱਚ ਪ੍ਰਭੂ ਦੇ ਸੰਤਾਂ ਦੇ ਲਈ ਜੋ ਗਰੀਬ ਸਨ ਯੋਗਦਾਨ ਪਾ ਕੇ ਖੁਸ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਭਾਉਣੀ ਹੋਈ ਭਈ ਯਰੂਸ਼ਲਮ ਦੇ ਸੰਤਾਂ ਵਿੱਚੋਂ ਓਹਨਾਂ ਲਈ ਜਿਹੜੇ ਗਰੀਬ ਹਨ ਚੰਦਾ ਉਗਰਾਹੀ ਕਰਨ
Punjabi ERV
ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹਡ਼ੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَکِدُنیہ تے اَخیہ دے لوکاں نُوں ایہہ چَنگا لگّا۔ پئی اوہ یرُوشلِیم دے پاک لوکاں وِچوں جیہڑے غرِیب نیں اوہناں لئی چندہ کرن۔
Punjabi Standard Bible (Punjabi Standard Bible) 2023
ਕਿਉਂਕਿ ਮਕਦੂਨਿਯਾ ਅਤੇ ਅਖਾਯਾ ਦੇ ਵਿਸ਼ਵਾਸੀਆਂ ਨੂੰ ਚੰਗਾ ਲੱਗਾ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਜਿਹੜੇ ਗਰੀਬ ਹਨ ਉਨ੍ਹਾਂ ਲਈ ਸਹਾਇਤਾ ਭੇਜਣ,