Romans 15:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁੱਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾੜ੍ਹਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉੱਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇਹ ਕੰਮ ਸਮਾਪਤ ਕਰ ਕੇ ਅਤੇ ਉਹ ਸਾਰਾ ਪੈਸਾ ਜੋ ਉਹਨਾਂ ਲਈ ਇਕੱਠਾ ਕੀਤਾ ਗਿਆ ਹੈ, ਉਹਨਾਂ ਦੇ ਹੱਥਾਂ ਵਿੱਚ ਸੌਂਪ ਕੇ ਮੈਂ ਸਪੇਨ ਨੂੰ ਜਾਂਦੇ ਹੋਏ ਤੁਹਾਡੇ ਕੋਲ ਆਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਮੈਂ ਇਹ ਦਾਨ ਦੇ ਦਿੱਤਾ ਅਤੇ ਉਹਨਾਂ ਦਾ ਇਹ ਨੇਕ ਕੰਮ ਪੂਰਾ ਕਰ ਲਿਆ, ਮੈਂ ਸਪੇਨ ਜਾਂਦੇ ਹੋਏ ਤੁਹਾਨੂੰ ਮਿਲਣ ਆਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਇਸ ਕੰਮ ਨੂੰ ਸਿਰੇ ਚਾੜ ਲਵਾਂ ਅਤੇ ਇਸ ਫਲ ਨੂੰ ਸੇਂਘੀ ਨਾਲ ਓਹਨਾਂ ਦੇ ਹਵਾਲੇ ਕਰ ਦਿਆਂ ਤਾਂ ਮੈਂ ਤੁਹਾਡੇ ਕੋਲੋਂ ਹੋ ਕੇ ਅਗਾਹਾਂ ਹਿਸਪਾਨਿਯਾ ਨੂੰ ਜਾਵਾਗਾਂ
Punjabi ERV
ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁਜ੍ਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾਢ਼ਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد مَیں ایس کمّ نُوں مُکالاں گا تے ایس پَھل اُتّے اوہناں لئی مُہر لاواں گا۔ تے مَیں تُہاڈے کولوں ہو کے اِسفانیہ نُوں جاواں گا
Punjabi Standard Bible (Punjabi Standard Bible) 2023
ਸੋ ਇਹ ਕੰਮ ਪੂਰਾ ਕਰਕੇ ਅਤੇ ਇਹ ਸਹਾਇਤਾ ਉਨ੍ਹਾਂ ਨੂੰ ਪਹੁੰਚਾ ਕੇ ਮੈਂ ਤੁਹਾਡੇ ਕੋਲੋਂ ਹੁੰਦਾ ਹੋਇਆ ਹਿਸਪਾਨਿਯਾ ਨੂੰ ਜਾਵਾਂਗਾ।