Romans 15:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ, ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਅਤੇ ਪਵਿੱਤਰ ਆਤਮਾ ਦੇ ਪਿਆਰ ਨਾਲ ਜੋ ਮੈਨੂੰ ਉਹਨਾਂ ਤੋਂ ਮਿਲਿਆ ਹੈ, ਬੇਨਤੀ ਕਰਦਾ ਹਾਂ ਕਿ ਮੇਰੇ ਨਾਲ ਮਿਲ ਕੇ ਮੇਰੇ ਲਈ ਪਰਮੇਸ਼ਰ ਅੱਗੇ ਪ੍ਰਾਰਥਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੁਆਰਾ, ਮੇਰੇ ਲਈ ਪਰਮੇਸ਼ਵਰ ਅੱਗੇ ਪ੍ਰਾਰਥਨਾ ਕਰਕੇ ਮੇਰੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ
Punjabi ERV
ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ مَیں یِسُوع مسِیح دا جیہڑا ساڈا خُداوند اے۔ واسطہ دے کے تے رُوح دی مُحبّت نُوں یاد دوا کے تُہاڈی مِنّت کرنا آں۔ پئی میرے لئی خُدا کولوں دُعا منگن وِچ میرے نال کوشش کرو۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦੁਆਰਾ ਅਤੇ ਆਤਮਾ ਦੇ ਪ੍ਰੇਮ ਦੁਆਰਾ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਪਰਮੇਸ਼ਰ ਅੱਗੇ ਪ੍ਰਾਰਥਨਾਵਾਂ ਕਰਨ ਵਿੱਚ ਮੇਰੇ ਨਾਲ ਲੱਗੇ ਰਹੋ