Romans 15:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੁਝ ਵੀ ਪਵਿੱਤਰ-ਗ੍ਰੰਥ ਵਿੱਚ ਲਿਖਿਆ ਗਿਆ ਹੈ, ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਹੈ ਕਿ ਉਸ ਤੋਂ ਧੀਰਜ ਅਤੇ ਉਤਸ਼ਾਹ ਪ੍ਰਾਪਤ ਕਰ ਕੇ, ਅਸੀਂ ਆਸਵੰਦ ਹੋਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਉਹ ਜੋ ਉਤਸ਼ਾਹ ਦਿੰਦੇ ਹਨ ਉਹ ਸਾਨੂੰ ਉਮੀਦ ਕਰ ਸਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੋ ਕੁਝ ਅੱਗੇ ਲਿਖਿਆ ਗਿਆ ਸੋ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਭਈ ਅਸੀਂ ਧੀਰਜ ਤੋਂ ਅਤੇ ਧਰਮ ਪੁਸਤਕ ਦੇ ਦਿਲਾਸੇ ਤੋਂ ਆਸਾ ਰੱਖੀਏ
Punjabi ERV
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰਖ ਸਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جو کُجھ اگّے لِکھیا گیا سی ساڈی تعلِیم دے لئی لِکھیا گیا۔ تے جو اسی صبر نال تے پاک کتاب دی تسلّی نال آس رکھیے۔
Punjabi Standard Bible (Punjabi Standard Bible) 2023
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਉਹ ਸਾਡੀ ਸਿੱਖਿਆ ਲਈ ਲਿਖਿਆ ਗਿਆ ਤਾਂਕਿ ਅਸੀਂ ਧੀਰਜ ਅਤੇ ਲਿਖਤਾਂ ਦੇ ਦਿਲਾਸੇ ਤੋਂ ਆਸ ਰੱਖੀਏ।