Romans 15:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਯਹੂਦੀਆਂ ਦੇ ਸੇਵਕ ਇਸ ਲਈ ਬਣੇ ਕਿ ਉਹ ਪਰਮੇਸ਼ਰ ਨੂੰ ਵਿਸ਼ਵਾਸ ਯੋਗ ਸਿੱਧ ਕਰਨ ਅਤੇ ਪਰਮੇਸ਼ਰ ਦੇ ਉਹਨਾਂ ਦੇ ਪੁਰਖਿਆਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਸੀਹ ਪਰਮੇਸ਼ਵਰ ਦੀ ਸੱਚਾਈ ਦੇ ਲਈ ਸੁੰਨਤ ਲੋਕਾਂ ਦਾ ਸੇਵਕ ਬਣ ਗਿਆ ਹੈ, ਤਾਂ ਜੋ ਪਰਮੇਸ਼ਵਰ ਸਾਡੇ ਪਿਉ-ਦਾਦਿਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਦਾ ਹੈਂ ਭਈ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਨਮਿੱਤ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਬਚਨਾਂ ਨੂੰ ਜਿਹੜੇ ਪਿਤਰਾਂ ਨੂੰ ਦਿੱਤੇ ਹੋਏ ਸਨ ਪੂਰਿਆਂ ਕਰੇ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹਡ਼ਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں آکھنا آں پئی خُدا دی سچیائی ثابت کرن لئی ایس کر کے مسِیح سُنتی بہن والیاں دا خادم کِیتا گیا۔ تاں جو اوہناں وعدیاں نُوں۔ جیہڑے پئیو دادیاں نال کِیتے گئے سن۔ پَکیّاں کرے۔
Punjabi Standard Bible (Punjabi Standard Bible) 2023
ਮੈਂ ਕਹਿੰਦਾ ਹਾਂ ਕਿ ਪਰਮੇਸ਼ਰ ਦੀ ਸਚਾਈ ਦੀ ਖਾਤਰ ਮਸੀਹ ਸੁੰਨਤੀਆਂ ਦਾ ਸੇਵਕ ਬਣ ਗਿਆ ਤਾਂਕਿ ਪੁਰਖਿਆਂ ਨਾਲ ਕੀਤੇ ਵਾਇਦਿਆਂ ਨੂੰ ਪੱਕਾ ਕਰੇ