Romans 15:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ, “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪਰਾਈਆਂ ਕੌਮਾਂ ਨੂੰ ਵੀ ਪਰਮੇਸ਼ਰ ਦੀ ਕਿਰਪਾ ਦੇ ਲਈ ਵਡਿਆਈ ਦੇ ਯੋਗ ਬਣਾਉਣ । ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵੀ ਕਹਿੰਦਾ ਹੈ, “ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੁਹਾਡੀ ਮਹਿਮਾ ਕਰਾਂਗਾ, ਮੈਂ ਤੁਹਾਡੇ ਨਾਮ ਦੀ ਵਡਿਆਈ ਕਰਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਤੋਂ ਇਲਾਵਾ, ਪਰਾਈਆਂ ਕੌਮਾਂ ਉਸਦੀ ਦਯਾ ਲਈ ਪਰਮੇਸ਼ਵਰ ਦੀ ਵਡਿਆਈ ਕਰਨ ਜਿਵੇਂ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਇਸ ਲਈ ਮੈਂ ਪਰਾਈਆਂ ਕੌਮਾਂ ਦੇ ਵਿੱਚ ਤੇਰੀ ਉਸਤਤ ਕਰਾਂਗਾ; ਮੈਂ ਤੁਹਾਡੇ ਨਾਮ ਦੀ ਉਸਤਤ ਗਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਾਈਆਂ ਕੌਮਾਂ ਰਹਮ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, - ਏਸੇ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ ਅਤੇ ਤੇਰੇ ਨਾਮ ਦਾ ਜਸ ਗਵਾਂਗਾ ।।
Punjabi ERV
ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ; “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।” ਜ਼ਬੂਰ 18:49
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے غیر قوماں رَحم دے سببّوں خُدا دی وڈیائی کرن جیویں لِکھیا ہویا اے۔ پئی ایس لئی مَیں غیر قوماں وِچ تیرا قرار کراں گا۔ تے تیرے ناں دا گِیت گاواں گا۔
Punjabi Standard Bible (Punjabi Standard Bible) 2023
ਅਤੇ ਪਰਾਈਆਂ ਕੌਮਾਂ ਪਰਮੇਸ਼ਰ ਦੀ ਦਇਆ ਲਈ ਉਸ ਦੀ ਵਡਿਆਈ ਕਰਨ, ਜਿਵੇਂ ਲਿਖਿਆ ਹੈ: ਇਸੇ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।