Romans 16:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਉਹਨਾਂ ਲੋਕਾਂ ਤੋਂ ਸਾਵਧਾਨ ਰਹੋ ਜੋ ਲੋਕਾਂ ਵਿੱਚ ਫੁੱਟ ਪਾਉਂਦੇ ਹਨ ਅਤੇ ਉਹਨਾਂ ਦੇ ਲਈ ਠੋਕਰ ਦਾ ਕਾਰਨ ਬਣਦੇ ਹਨ ਜੋ ਉਸ ਸਿੱਖਿਆ ਦੇ ਵਿਰੁੱਧ ਜਾਂਦੇ ਹਨ ਜਿਹੜੀ ਤੁਹਾਨੂੰ ਮਿਲੀ ਹੈ । ਉਹਨਾਂ ਤੋਂ ਦੂਰ ਹੀ ਰਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਹਨਾਂ ਲੋਕਾਂ ਦਾ ਧਿਆਨ ਰੱਖੋ ਜੋ ਫੁੱਟ ਪਾਉਂਦੇ ਹਨ ਅਤੇ ਤੁਹਾਡੇ ਰਾਹ ਵਿੱਚ ਰੁਕਾਵਟਾਂ ਪਾਉਂਦੇ ਹਨ ਜੋ ਤੁਹਾਨੂੰ ਸਿੱਖਿਆ ਮਿਲੀ ਹੈ ਉਹ ਉਸਦੇ ਉਲਟ ਹਨ। ਉਹਨਾਂ ਤੋਂ ਦੂਰ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਅਰਦਾਸ ਕਰਦਾ ਹਾਂ ਭਈ ਤੁਸੀਂ ਓਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਓਹਨਾਂ ਤੋਂ ਲਾਂਭੇ ਰਹੋ
Punjabi ERV
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹਡ਼ੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸਦੇ ਵਿਰੁੱਧ ਹਨ ਜਿਹਡ਼ੀ ਸੱਚੀ ਸਿਖਿਆ ਤੁਸੀਂ ਸਿਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراؤ! مَیں تُہاڈی مِنّت کرنا آں۔ تُسی اوہناں لوکاں توں جیہڑے اوس تعلِیم دے اُلٹ جیہڑی تُہانوں مِلی پُھٹ پان والے تے ٹھوکر دین والے نیں خبردار رہو تے اوہناں توں لانبھے رہو۔
Punjabi Standard Bible (Punjabi Standard Bible) 2023
ਹੁਣ ਹੇ ਭਾਈਓ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਿਹੜੇ ਉਸ ਸਿੱਖਿਆ ਦੇ ਉਲਟ ਜਿਹੜੀ ਤੁਸੀਂ ਪਾਈ ਹੈ, ਫੁੱਟਾਂ ਪਾਉਂਦੇ ਅਤੇ ਠੋਕਰ ਖੁਆਉਣ ਦਾ ਕਾਰਨ ਬਣਦੇ ਹਨ ਉਨ੍ਹਾਂ 'ਤੇ ਨਜ਼ਰ ਰੱਖੋ ਅਤੇ ਉਨ੍ਹਾਂ ਤੋਂ ਪਰੇ ਰਹੋ।