Romans 16:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ, ਉਹ ਮਸੀਹ ਦੀ ਸੇਵਾ ਨਹੀਂ ਕਰਦੇ, ਸਗੋਂ ਆਪਣੇ ਹੀ ਢਿੱਡ ਭਰਦੇ ਹਨ । ਉਹ ਆਪਣੇ ਸੋਹਣੇ ਸ਼ਬਦਾਂ ਅਤੇ ਚਾਪਲੂਸੀ ਨਾਲ ਭਰੇ ਭਾਸ਼ਨਾਂ ਨਾਲ ਭੋਲੇ ਮਨਾਂ ਵਾਲੇ ਲੋਕਾਂ ਨੂੰ ਧੋਖਾ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰ ਰਹੇ, ਬਲਕਿ ਆਪਣੇ ਢਿੱਡ ਦੀ ਸੇਵਾ ਕਰਦੇ ਹਨ। ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਏਹੋ ਜੇਹੇ ਸਾਡੇ ਪ੍ਰਭੁ ਮਸੀਹ ਦੀ ਨਹੀਂ ਸਗੋਂ ਆਪਣੇ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ
Punjabi ERV
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہو جِہے ساڈے خُداوند مسِیح دے غلام نئیں سگوں اپنے ڈِھڈ دے غلام نیں۔ تے چوپڑیاں چاپڑیاں گلّاں نال اوہ بھولیاں دیاں دِلاں نُوں بھچلاندے نیں۔
Punjabi Standard Bible (Punjabi Standard Bible) 2023
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ, ਸਗੋਂ ਆਪਣੇ ਪੇਟ ਦੀ ਸੇਵਾ ਕਰਦੇ ਹਨ ਅਤੇ ਆਪਣੀਆਂ ਚਿਕਨੀਆਂ ਚੋਪੜੀਆਂ ਅਤੇ ਚਾਪਲੂਸੀ ਵਾਲੀਆਂ ਗੱਲਾਂ ਨਾਲ ਸਿੱਧੇ-ਸਾਦੇ ਲੋਕਾਂ ਦੇ ਮਨਾਂ ਨੂੰ ਭਰਮਾ ਦਿੰਦੇ ਹਨ।