Romans 16:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਗਾਯੁਸ ਜੋ ਮੇਰਾ ਮੇਜ਼ਬਾਨ ਅਤੇ ਜਿਸ ਦੇ ਘਰ ਵਿੱਚ ਕਲੀਸਿਯਾ ਇਕੱਠੀ ਹੁੰਦੀ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ । ਇਰਸਤੁਸ ਸ਼ਹਿਰ ਦਾ ਖ਼ਜ਼ਾਨਚੀ ਅਤੇ ਭਰਾ ਕੁਆਰਤੁਸ ਵੀ ਤੁਹਾਨੂੰ ਨਮਸਕਾਰ ਕਹਿੰਦੇ ਹਨ । [
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਾਯੁਸ, ਜਿਨ੍ਹਾਂ ਦੀ ਪਰਾਹੁਣਚਾਰੀ ਦਾ ਮੈਂ ਅਤੇ ਇੱਥੋ ਦੀ ਸਾਰੀ ਕਲੀਸਿਆ ਆਨੰਦ ਮਾਣਦੀ ਹੈ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹਾਂ। ਇਰਾਸਤੁਸ, ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ, ਅਤੇ ਸਾਡਾ ਭਰਾ ਕੁਆਰਤੁਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਾਯੂਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦਾ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ । ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਈ ਕੁਆਰਤੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ।।
Punjabi ERV
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇਥੇ ਉਸਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
گَیُس جِہدے مَیں تے ساری کلِیسیا پَروہنے آں۔ تُہانوں سلام آکھدا اے۔ اِراستُس جیہڑا شہر دا خزانچی اے۔ تے بھرا کوارتُس تُہانوں سلام آکھدے نیں۔
Punjabi Standard Bible (Punjabi Standard Bible) 2023
ਮੇਰੀ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਗਾਯੁਸ ਤੁਹਾਨੂੰ ਸਲਾਮ ਕਹਿੰਦਾ ਹੈ। ਨਗਰ ਦਾ ਖਜ਼ਾਨਚੀ ਇਰਸਤੁਸ ਅਤੇ ਭਾਈ ਕੁਆਰਤੁਸ ਤੁਹਾਨੂੰ ਸਲਾਮ ਕਹਿੰਦੇ ਹਨ।