Romans 16:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਪਰਮੇਸ਼ਰ ਤੁਹਾਨੂੰ ਮੇਰੇ ਸ਼ੁਭ ਸਮਾਚਾਰ ਅਤੇ ਯਿਸੂ ਮਸੀਹ ਦੇ ਸੰਦੇਸ਼ ਅਨੁਸਾਰ ਮਜ਼ਬੂਤ ਰੱਖਣ ਦੇ ਯੋਗ ਹਨ, ਉਸ ਭੇਤ ਦੇ ਪ੍ਰਗਟ ਕੀਤੇ ਜਾਣ ਦੇ ਅਨੁਸਾਰ ਜੋ ਸਦੀਆਂ ਤੋਂ ਗੁਪਤ ਰੱਖਿਆ ਗਿਆ ਸੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਪਰਮੇਸ਼ਵਰ ਨੂੰ ਜੋ ਮੇਰੀ ਖੁਸ਼ਖ਼ਬਰੀ ਅਤੇ ਯਿਸ਼ੂ ਮਸੀਹ ਦਾ ਪ੍ਰਚਾਰ ਕਰਕੇ ਤੁਹਾਨੂੰ ਹੋਰ ਮਜ਼ਬੂਤ ਕਰ ਸਕਦਾ ਹੈ, ਭੇਦ ਦੇ ਖੁਲਾਸੇ ਦੇ ਅਨੁਸਾਰ, ਜੋ ਕਿ ਸਦੀਵੀ ਤੋਂ ਲੁਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਸ ਦੀ ਜੋ ਮੇਰੀ ਇੰਜੀਲ ਦੇ ਅਤੇ ਯਿਸੂ ਮਸੀਹ ਦੀ ਮਨਾਦੀ ਦੇ ਅਨੁਸਾਰ ਤੁਹਾਨੂੰ ਇਸਥਿਰ ਕਰ ਸੱਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ
Punjabi ERV
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اوہدی جِہدی قُدرت اے۔ پئی میری خُوشخبری تے یِسُوع مسِیح دے ناں دی منادی دے سببّوں تُہانوں قیم رکھّے۔ اوس بھید دے ظاہر ہون دے سببّوں جیہڑا مُڈھوں ای چُھپیا رہیا۔
Punjabi Standard Bible (Punjabi Standard Bible) 2023
ਹੁਣ ਉਸ ਦੀ ਜਿਹੜਾ ਤੁਹਾਨੂੰ ਮੇਰੀ ਖੁਸ਼ਖ਼ਬਰੀ ਅਰਥਾਤ ਯਿਸੂ ਮਸੀਹ ਦੇ ਪ੍ਰਚਾਰ ਦੇ ਅਨੁਸਾਰ ਦ੍ਰਿੜ੍ਹ ਕਰ ਸਕਦਾ ਹੈ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਅਨੰਤ ਕਾਲ ਤੋਂ ਗੁਪਤ ਰੱਖਿਆ ਗਿਆ ਸੀ