Romans 16:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸੱਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਖੋਲ੍ਹਿਆ ਜਾ ਚੁੱਕਾ ਹੈ ਅਤੇ ਨਬੀਆਂ ਦੀਆਂ ਲਿਖਤਾਂ ਦੁਆਰਾ, ਪਰਮੇਸ਼ਰ ਦੇ ਹੁਕਮ ਅਨੁਸਾਰ ਸਭ ਕੌਮਾਂ ਉੱਤੇ ਪ੍ਰਗਟ ਕੀਤਾ ਗਿਆ ਹੈ ਤਾਂ ਜੋ ਸਭ ਉਹਨਾਂ ਵਿੱਚ ਵਿਸ਼ਵਾਸ ਕਰਨ ਅਤੇ ਉਹਨਾਂ ਦੇ ਹੁਕਮ ਦੀ ਪਾਲਣਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਇਹ ਭੇਦ ਅਟੱਲ ਪਰਮੇਸ਼ਵਰ ਦੇ ਹੁਕਮ ਅਨੁਸਾਰ ਅਤੇ ਨਬੀਆਂ ਦੀਆਂ ਭਵਿੱਖਬਾਣੀਆਂ ਦੁਆਰਾ ਸਾਰੀਆਂ ਕੌਮਾਂ ਤੇ ਪ੍ਰਗਟ ਕੀਤਾ ਗਿਆ ਹੈ, ਤਾਂ ਜੋ ਇਸ ਦੁਆਰਾ ਉਹ ਵਿਸ਼ਵਾਸ ਦੀ ਆਗਿਆਕਾਰੀ ਵੱਲ ਅੱਗੇ ਵਧ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਪਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਧਰਮ ਪੁਸਤਕਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪਰਸਿੱਧ ਕੀਤਾ ਗਿਆ ਤਾਂ ਜੋ ਓਹਨਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਵੇ
Punjabi ERV
ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰਖ ਸਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹਾਯ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن نبیاں دِیاں کِتاباں دی راہِیں ظاہر کِیتا گیا۔ تے ہمیشہ دے خُدا دے حُکم دے سببّوں سارِیاں قوماں نُوں ایس لئی دسیا گیا۔ پئی اوہ اِیمان دے تابعدار ہون۔
Punjabi Standard Bible (Punjabi Standard Bible) 2023
ਪਰ ਹੁਣ ਪਰਗਟ ਕੀਤਾ ਗਿਆ ਅਤੇ ਅਨਾਦੀ ਪਰਮੇਸ਼ਰ ਦੇ ਹੁਕਮ ਅਨੁਸਾਰ ਨਬੀਆਂ ਦੀਆਂ ਲਿਖਤਾਂ ਰਾਹੀਂ ਸਭ ਪਰਾਈਆਂ ਕੌਮਾਂ ਨੂੰ ਦੱਸਿਆ ਗਿਆ ਕਿ ਉਹ ਵਿਸ਼ਵਾਸ ਦੇ ਆਗਿਆਕਾਰੀ ਹੋ ਜਾਣ,