Romans 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਮਿੱਤਰ, ਤੂੰ ਜੋ ਦੂਜਿਆਂ ਉੱਤੇ ਦੋਸ਼ ਲਾਉਂਦਾ ਹੈਂ, ਭਾਵੇਂ ਤੂੰ ਕੋਈ ਵੀ ਕਿਉਂ ਨਾ ਹੋਵੇਂ, ਇਸ ਲਈ ਹੁਣ ਤੇਰੇ ਕੋਲ ਕੋਈ ਬਹਾਨਾ ਨਹੀਂ । ਕਿਉਂਕਿ ਤੂੰ ਆਪ ਵੀ ਉਹ ਹੀ ਕਰਦਾ ਹੈਂ, ਜੋ ਕੁਝ ਉਹ ਕਰਦੇ ਹਨ ਅਤੇ ਇਸ ਤਰ੍ਹਾਂ ਤੂੰ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਤੁਹਾਡੇ ਕੋਲ ਕੋਈ ਬਹਾਨਾ ਨਹੀਂ ਹੈ ਜੋ ਤੁਸੀਂ ਕਿਸੇ ਹੋਰ ਉੱਤੇ ਦੋਸ਼ ਲਾਉਂਦੇ ਹੋ, ਕਿਉਂਕਿ ਜਦੋਂ ਤੁਸੀਂ ਕਿਸੇ ਦੂਸਰੇ ਦਾ ਦੋਸ਼ ਲਾਉਂਦੇ ਹੋ, ਤਾਂ ਤੁਸੀਂ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦੇ ਹੋ, ਕਿਉਂਕਿ ਤੁਸੀਂ ਜੋ ਦੋਸ਼ ਲਾਉਂਦੇ ਹੋ ਉਹੀ ਗੱਲਾਂ ਨੂੰ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ
Punjabi ERV
ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਰਣਾ ਕਰ ਸਕਦੇ ਹੋ, ਤੁਸੀਂ ਗਲਤੀ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اَے عیب لان والیا۔ بھانویں کون ہوویں تُوں جو عیب لانا ایں تیرا کُجھ عُذر نئیں۔ کیوں جو جیہڑی گلّ دا تُوں دُوجے اُتّے عیب لانا ایں اوسے دا تُوں اپنے آپ نُوں وَدّھ عَیبی بنانا ایں۔ تُوں جیہڑا عیب لانا ایں آپے ای اوہو کمّ کرنا ایں۔
Punjabi Standard Bible (Punjabi Standard Bible) 2023
ਸੋ ਹੇ ਦੋਸ਼ ਲਾਉਣ ਵਾਲਿਆ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਬਹਾਨਾ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ 'ਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਕਿਉਂਕਿ ਜਿਹੜਾ ਦੋਸ਼ ਤੂੰ ਲਾਉਂਦਾ ਹੈਂ ਉਹੀ ਕੰਮ ਆਪ ਕਰਦਾ ਹੈਂ।